ਮੁੱਖ ਮੰਤਰੀ ਚੰਨੀ ਸਰਕਾਰ ਨੇ ਕਿਸਾਨਾਂ ‘ਤੇ ਪਰਚੇ ਕੀਤੇ ਰੱਦ, ਮੁਆਵਜ਼ਾ ਵੀ ਵਧਾ ਕੇ 17,000 ਰੁ: ਮੁੱਖ ਮੰਤਰੀ ਚੰਨੀ ਸਰਕਾਰ ਨੇ ਕਿਸਾਨਾਂ ‘ਤੇ ਪਰਚੇ ਕੀਤੇ ਰੱਦ, ਮੁਆਵਜ਼ਾ ਵੀ ਵਧਾ ਕੇ 17,000 ਰੁ:
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
CM Channi cancels leaflets issued to farmers, raises compensation to Rs 17,000 per fort

ਮੁੱਖ ਮੰਤਰੀ ਚੰਨੀ ਸਰਕਾਰ ਨੇ ਕਿਸਾਨਾਂ ‘ਤੇ ਪਰਚੇ ਕੀਤੇ ਰੱਦ, ਮੁਆਵਜ਼ਾ ਵੀ ਵਧਾ ਕੇ 17,000 ਰੁ: ਪ੍ਰਤੀ ਕਿੱਲਾ ਕੀਤਾ

1

AZAD SOCH:-

Chandigarh,(AZAD SOCH NEWS):- 32 ਕਿਸਾਨ ਜਥੇਬੰਦੀਆਂ ਨਾਲ ਨਾਲ ਮੁੱਖ ਮੰਤਰੀ ਚੰਨੀ (Chief Minister Channi) ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ ਲਏ ਗਏ ਵੱਡੇ ਫੈਸਲਿਆਂ ਬਾਰੇ ਦੱਸਦਿਆਂ ਚੰਨੀ ਨੇ ਕਿਹਾ ਕਿ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਸਰਕਾਰ ਵੱਲੋਂ ਰੱਦ ਕੀਤੇ ਜਾਣਗੇ,ਇਸ ਤੋਂ ਇਲਾਵਾ ਪਰਾਲੀ ਸਾੜਨ ਕਰਕੇ ਦਰਜ ਮਾਮਲੇ ਤੇ ਕਿਸਾਨ ਅੰਦੋਲਨ ਨਾਲ ਸਬੰਧਤ ਦਰਜ ਪਰਚੇ ਵੀ ਰੱਦ ਕੀਤੇ ਜਾ ਰਹੇ ਹਨ,ਇੱਕ ਹੋਰ ਫੈਸਲਾ ਲੈਂਦੇ ਹੋਏ ਸਰਕਾਰ ਨੇ ਗੁਲਾਬੀ ਸੁੰਡੀ ਕਰਕੇ ਤਬਾਹ ਹੋਈ ਫਸਲ ਲਈ ਕਿਸਾਨਾਂ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਕਿੱਲਾ ਕਰ ਦਿੱਤਾ ਹੈ,ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ,ਦੱਸਣਯੋਗ ਹੈ ਕਿ ਨਰਮਾ ਚੁਗਣ ਵਾਲੇ ਮਜ਼ਦੂਰਾਂ ਵੱਲੋਂ ਵੀ ਲਗਾਤਾਰ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ।

ALSO READ:- HR Group Of Properties ਦੇ ਪਟਿਆਲਾ ਡਾਇਰੈਕਟਰ ਜਗਤਾਰ ਸਿੰਘ ਬਿੱਟੂ ਨੇ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਡਰਦਿਆਂ ਆਪਣੇ ਲਾਇਸੰਸੀ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ

ਦੱਸਣਯੋਗ ਹੈ ਕਿ ਕਿ ਕਿਸਾਨਾਂ ਵੱਲੋਂ ਸਰਕਾਰ ਸਾਹਮਣੇ 18 ਮੰਗਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਸਰਕਾਰ ਨੇ 17 ਮੰਗਾਂ ਮੰਨ ਲਈਆਂ ਹਨ,ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮਾਫੀ ਨੂੰ ਲੈ ਕੇ ਰੱਖੀ ਗਈ ਮੰਗ ‘ਤੇ ਵਿਚਾਰ ਕੀਤਾ ਜਾਵੇਗਾ,ਇਸ ਦੇ ਨਾਲ ਹੀ ਹਰਿਆਣਾ ਸਰਕਾਰ (Government of Haryana) ਦੀ ਤਰਜ ‘ਤੇ ਇੱਕ ਹਫਤੇ ਦੇ ਅੰਦਰ-ਅੰਦਰ ਨਵਾਂ ਕਾਨੂੰਨ ਪੰਜਾਬ ਵਿੱਚ ਲਿਆਂਦਾ ਜਾਵੇਗਾ, ਤਾਂਜੋ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਤਵੱਜੋ ਦਿੱਤੀ ਜਾਵੇ।

ALSO READ:- Delhi Pollution: दिल्ली-NCR में School College अगले आदेश तक बंद, 50% स्टाफ को Work From Home

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੱਕ ਹੋਰ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਸਬਜ਼ੀਆਂ ਬੀਜਣ ਵਾਲੇ ਕਿਸਾਨਾਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ,ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਦੀ ਅਸੀਂ ਕਿਸਾਨ ਜਥੇਬੰਦੀਆਂ ਤੋਂ ਸੂਚੀ ਮੰਗ ਲਈ ਹੈ, ਉਨ੍ਹਾਂ ਨੂੰ ਨੌਕਰੀ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ,ਕਿਸਾਨਾਂ ਦੀ ਇਸ ਵਾਰ ਆਈ ਫਸਲ ਪਹਿਲਾਂ ਦੇ ਮੁਕਾਬਲੇ ਵੱਧ ਚੁੱਕੀ ਗਈ ਹੈ ਅਤੇ ਉਨ੍ਹਾਂ ਨੂੰ ਸਹੀ ਸਮੇਂ ‘ਤੇ ਅਦਾਇਗੀ ਕੀਤੀ ਗਈ ਹੈ, ਜੋ ਫਸਲ ਬਚੀ ਹੈ ਉਹ ਅਗਲੇ 3-4 ਦਿਨਾਂ ਵਿੱਚ ਖਰੀਦ ਕਰ ਲਈ ਜਾਵੇਗੀ।

ALSO READ:-

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *