ਲਾਲਾ ਲਾਜਪਤ ਰਾਏ ਦੀ ਬਰਸੀ ‘ਤੇ CM ਚਰਨਜੀਤ ਸਿੰਘ ਚੰਨੀ ਨੇ ਭੇਟ ਕੀਤੀ ਸ਼ਰਧਾਂਜਲੀ ਲਾਲਾ ਲਾਜਪਤ ਰਾਏ ਦੀ ਬਰਸੀ ‘ਤੇ CM ਚਰਨਜੀਤ ਸਿੰਘ ਚੰਨੀ ਨੇ ਭੇਟ ਕੀਤੀ ਸ਼ਰਧਾਂਜਲੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਲਾਲਾ ਲਾਜਪਤ ਰਾਏ ਦੀ ਬਰਸੀ ‘ਤੇ CM ਚਰਨਜੀਤ ਸਿੰਘ ਚੰਨੀ ਨੇ ਭੇਟ ਕੀਤੀ ਸ਼ਰਧਾਂਜਲੀ

ਲਾਲਾ ਲਾਜਪਤ ਰਾਏ ਦੀ ਬਰਸੀ ‘ਤੇ CM ਚਰਨਜੀਤ ਸਿੰਘ ਚੰਨੀ ਨੇ ਭੇਟ ਕੀਤੀ ਸ਼ਰਧਾਂਜਲੀ

1

AZAD SOCH:-

CHANDIGARH,(AZAD SOCH NEWS):- ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦੀ ਅੱਜ ਬਰਸੀ ਹੈ,‘ਪੰਜਾਬ ਕੇਸਰੀ’ ਵਜੋਂ ਜਾਣੇ ਜਾਂਦੇ ਮਰਹੂਮ ਲਾਲਾ ਜੀ ਦੀ ਬਰਸੀ ‘ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ,ਮੁੱਖ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦਾ ਅਮੁੱਲ ਯੋਗਦਾਨ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ,ਦੱਸਣਯੋਗ ਹੈ ਕਿ ਲਾਲਾ ਲਾਜਪਤ ਰਾਏ (Lala Lajpat Rai) ਦਾ ਜਨਮ ਪੰਜਾਬ ਦੇ ਮੋਗਾ (MOGA) ਜਿਲੇ ਦੇ ਪਿੰਡ ਢੁੱਡੀਕੇ ਵਿਖੇ ਇੱਕ ਹਿੰਦੂ ਅਗਰਵਾਲ ਪਰਿਵਾਰ ਵਿੱਚ 28 ਜਨਵਰੀ 1865 ਨੂੰ ਹੋਇਆ ਸੀ, ਪਰ ਉਨ੍ਹਾਂ ਨੇ ਆਪਣੀ ਜਵਾਨੀ ਦਾ ਬਹੁਤ ਸਾਰਾ ਸਮਾਂ ਜਗਰਾਉਂ (ਲੁਧਿਆਣਾ) (Jagraon (Ludhiana)) ਵਿੱਚ ਬਿਤਾਇਆ,ਉਨ੍ਹਾਂ ਨੇ ਕੁਝ ਸਮੇਂ ਹਰਿਆਣਾ ਦੇ ਰੋਹਤਕ ਅਤੇ ਹਿਸਾਰ ਸ਼ਹਿਰਾਂ ਵਿੱਚ ਵਕਾਲਤ ਕੀਤੀ।

ਲਾਲਾ ਲਾਜਪਤ ਰਾਏ (Lala Lajpat Rai) ਭਾਰਤ ਦੇ ਪ੍ਰਮੁੱਖ ਅਜ਼ਾਦੀ ਘੁਲਾਟੀਆ ਵਿੱਚੋਂ ਇੱਕ ਸਨ,ਉਨ੍ਹਾਂ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ,ਉਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਬਾਲ ਗੰਗਾਧਰ ਤਿਲਕ ਅਤੇ ਬਿਪਿਨ ਚੰਦਰ ਪਾਲ ਦੇ ਨਾਲ ਲਾਲ-ਬਾਲ-ਪਾਲ ਵਿਚੋਂ ਇੱਕ ਸਨ,ਇਨ੍ਹਾਂ ਤਿੰਨਾਂ ਨੇਤਾਵਾਂ ਨੇ ਸਭ ਤੋਂ ਪਹਿਲਾਂ ਭਾਰਤ ਵਿੱਚ ਸੁਤੰਤਰਤਾ ਦੀ ਮੰਗ ਕੀਤੀ ਸੀ, ਬਾਅਦ ਵਿੱਚ ਸਮੁੱਚਾ ਦੇਸ਼ ਇਨ੍ਹਾਂ ਦੇ ਨਾਲ ਹੋ ਗਿਆ,ਸੰਨ 1928 ਵਿੱਚ ਉਨ੍ਹਾਂ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਉਹ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਅਤੇ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।

ALSO READ:-

CM ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ-ਰਾਜਾ ਵੜਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *