ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Congress President Navjot Singh Sidhu will pay obeisance at Kartarpur Sahib on November 20

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ

3

AZAD SOCH:-

CHANDIGARH,(AZAD SOCH NEWS):- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ,ਨਰਿੰਦਰ ਮੋਦੀ ਸਰਕਾਰ ਵੱਲੋਂ ਲਏ ਫ਼ੈਸਲੇ ਤੋਂ ਬਾਅਦ 17 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ (Kartarpur Sahib Crossing) ਮੁੜ ਖੁੱਲ੍ਹਾ ਹੈ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅਤੇ ਸੂਬੇ ਦੇ ਕਈ ਕੈਬਨਿਟ ਮੰਤਰੀ ਅੱਜ 14 ਲੋਕਾਂ ਦੇ ਜਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨ ਕਰਨਗੇ,ਸੂਤਰਾਂ ਮੁਤਾਬਕ, ਅਥਾਰਟੀ ਨੇ ਪੰਜਾਬ ਸਰਕਾਰ ਦੇ 14-14 ਲੋਕਾਂ ਦੇ ਜੱਥੇ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਤੀਜੇ ਜੱਥੇ ਵਿੱਚ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ALSO READ:- ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ: ਹਰਪਾਲ ਸਿੰਘ ਚੀਮਾ

ਕੋਵਿਡ-19 ਮਹਾਮਾਰੀ (Covid-19 Epidemic) ਕਾਰਨ ਮਾਰਚ 2020 ਤੋਂ ਮੁਲਤਵੀ ਕੀਤੀ ਗਈ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦਾ ਐਲਾਨ ਸ਼ੁੱਕਰਵਾਰ ਨੂੰ ਮਨਾਈ ਜਾਣ ਵਾਲੀ ਗੁਰਪੁਰਬ ਤੋਂ ਤਿੰਨ ਦਿਨ ਪਹਿਲਾਂ ਕੀਤਾ ਗਿਆ ਸੀ,ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ,ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੀ ਟੀਮ ਵੀ ਅੱਜ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਵੇਗੀ,ਹਰਜੀਤ ਸਿੰਘ ਗਰੇਵਾਲ,ਬਿਕਰਮਜੀਤ ਸਿੰਘ ਚੀਮਾ ਸਮੇਤ ਕਈ ਆਗੂ ਸ਼ਾਮਲ ਹੋਣਗੇ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *