ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠਿਆ ਨੇ ਹਾਈਕੋਰਟ ‘ਚ ਦਾਖਲ ਕੀਤੀ 100 ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠਿਆ ਨੇ ਹਾਈਕੋਰਟ ‘ਚ ਦਾਖਲ ਕੀਤੀ 100
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Shiromani Akali Dal leader Bikram Singh Majithia files 100 page petition in High Court

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠਿਆ ਨੇ ਹਾਈਕੋਰਟ ‘ਚ ਦਾਖਲ ਕੀਤੀ 100 ਪੰਨਿਆਂ ਦੀ ਪਟੀਸ਼ਨ

1

AZAD SOCH:-

PATIALA,(AZAD SOCH NEWS):- ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਡਰੱਗਜ਼ ਮਾਮਲੇ ਨੂੰ ਲੈ ਕੇ ਹੋ ਰਹੀ ਰਾਜਨੀਤੀ ਵਿਚਕਾਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਨੇਤਾ ਬਿਕਰਮ ਸਿੰਘ ਮਜੀਠਿਆ (Leader Bikram Singh Majithia) ਨੇ ਕਾਂਗਰਸ ਨੂੰ ਲੰਮੇ ਹੱਥੀਂ ਲਿਆ ਹੈ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਡਰੱਗਜ਼ ਮਾਮਲੇ ਸਬੰਧੀ ਹਾਈਕੋਰਟ (Punjab Drugs High Court) ਵਿੱਚ ਇੱਕ 100 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ,ਇਸ ਪਟੀਸ਼ਨ ਵਿੱਚ ਉਨ੍ਹਾਂ ਦੋਸ਼ ਨੇ ਲਗਾਉਂਦਿਆਂ ਕਿਹਾ ਹੈ ਕਿ ਸਿਆਸੀ ਲਾਹਾ ਲੈਣ ਲਈ ਕਾਂਗਰਸ ਪਾਰਟੀ ਵੱਲੋਂ ਬਿਨ੍ਹਾਂ ਕਿਸੇ ਗੱਲ ਤੋਂ ਉਨ੍ਹਾਂ ਦਾ ਨਾਂ ਡਰੱਗ ਰੈਕੇਟ ਵਿੱਚ ਘਸੀਟਿਆ ਜਾ ਰਿਹਾ ਹੈ,ਹਾਈਕੋਰਟ (High Court) ਵਿੱਚ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

ALSO READ:- ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਪਣੇ ਪ੍ਰਧਾਨ ਨਵਜੋਤ ਸਿੱਧੂ ਦੇ ਸਵਾਲਾਂ ਦੇ ਜਵਾਬ ਦੇਣ: ਹਰਪਾਲ ਸਿੰਘ ਚੀਮਾ

ਦਰਅਸਲ, ਨੇਤਾ ਬਿਕਰਮ ਸਿੰਘ ਮਜੀਠਿਆ (Leader Bikram Singh Majithia) ਵੱਲੋਂ ਇਸ ਮਾਮਲੇ ਵਿੱਚ ਖੁਦ ਨੂੰ ਇੱਕ ਧਿਰ ਬਣਾਉਣ ਦੀ ਮੰਗ ਕੀਤੀ ਗਈ ਹੈ,ਅਕਾਲੀ ਆਗੂ ਮਜੀਠੀਆ ਨੇ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਹੈ ਕਿ ਕੋਈ ਵੀ ਫੈਸਲਾ ਦੇਣ ਤੋਂ ਪਹਿਲਾਂ ਉਸ ਦੀ ਸੁਣਵਾਈ ਹੋਣੀ ਚਾਹੀਦੀ ਹੈ,ਮਜੀਠੀਆ ਨੇ ਦਾਇਰ ਪਟੀਸ਼ਨ ਵਿੱਚ ਵਕੀਲ ਐਡਵੋਕੇਟ ਨਵਕਿਰਨ ਸਿੰਘ ਦਾ ਵੀ ਜ਼ਿਕਰ ਕੀਤਾ ਹੈ,ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠਿਆ ਵੱਲੋਂ ਗ੍ਰਹਿ ਮੰਤਰੀ ਰੰਧਾਵਾ ਦਾ ਵੀ ਪਟੀਸ਼ਨ ਵਿੱਚ ਜ਼ਿਕਰ ਕੀਤਾ ਗਿਆ ਹੈ।

ALSO READ:- ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

ਉਨ੍ਹਾਂ ਨੇ ਰੰਧਾਵਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਵੀ ਕਈ ਵਾਰ ਬਿਆਨ ਦੇ ਚੁੱਕੇ ਹਨ ਕਿ ਜੇਕਰ ਉਹ ਗ੍ਰਹਿ ਮੰਤਰੀ ਹੁੰਦੇ ਅਤੇ ਉਨ੍ਹਾਂ ਕੋਲ ਪਾਵਰ ਹੁੰਦੀ ਤਾਂ ਉਹ ਮੈਨੂੰ ਨੂੰ ਸਲਾਖਾਂ ਦੇ ਪਾਰ ਪਹੁੰਚਾ ਚੁੱਕੇ ਹੁੰਦੇ ਅਤੇ ਜੇਕਰ ਭਵਿੱਖ ਵਿੱਚ ਉਨ੍ਹਾਂ ਨੂੰ ਪਾਵਰ ਮਿਲੀ ਤਾਂ ਉਹ ਅਜਿਹਾ ਕਰਕੇ ਵਿਖਾ ਦੇਣਗੇ, ਨੇਤਾ ਬਿਕਰਮ ਸਿੰਘ ਮਜੀਠਿਆ (Leader Bikram Singh Majithia) ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਕਤ ਨੇਤਾ ਅਤੇ ਕਾਂਗਰਸ ਪਾਰਟੀ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਦੀ ਪਾਰਟੀ ਦੇ ਨੇਤਾਵਾਂ ਖਿਲਾਫ਼ ਕਾਰਵਾਈ ਕਰ ਸਕਦੇ ਹਨ,ਇਸ ਲਈ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਇੱਕ ਧਿਰ ਬਣਾਇਆ ਜਾਵੇ ਤਾਂ ਜੋ ਉਹ ਆਪਣਾ ਪੱਖ ਕੋਰਟ ਦੇ ਸਾਹਮਣੇ ਰੱਖ ਸਕਣ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *