ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ,ਗੈਰ ਜ਼ਮਾਨਤੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ,ਗੈਰ ਜ਼ਮਾਨਤੀ
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Lok Insaf Party chief Simarjit Singh Bains's best problems, non-bailable warrants issued

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ,ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

1

AZAD SOCH:-

Ludhiana,(AZAD SOCH NEWS):-  ਲੋਕ ਇਨਸਾਫ਼ ਪਾਰਟੀ (ਲਿਪ) (Lok Insaf Party (LIP)) ਦੇ ਮੁਖੀ ਅਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਦੀਆਂ ਮੁਸ਼ਕਲਾਂ ਵਧ ਗਈਆਂ ਹਨ,ਦਰਅਸਲ ਲੁਧਿਆਣਾ ਸਰੀਰਕ ਸ਼ੋਸ਼ਣ ਮਾਮਲੇ ‘ਚ ਅਦਾਲਤ ਨੇ ਬੈਂਸ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ,ਉਨ੍ਹਾਂ ਨੂੰ 1 ਦਸੰਬਰ ਤੱਕ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿਤੇ ਗਏ ਹਨ,ਇਹ ਜਾਣਕਾਰੀ ਸ਼ਿਕਾਇਤਕਰਤਾ ਦੇ ਵਕੀਲ ਹਰੀਸ਼ ਢਾਂਡਾ ਨੇ ਦਿਤੀ।  

ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ,ਇਸ ਤੋਂ ਪਹਿਲਾਂ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਦਰਜ ਕੀਤੇ ਕੇਸ ਵਿੱਚ ਪੁਲੀਸ ਨੇ ਵੀਰਵਾਰ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ,ਕੁੱਝ ਸਮਾਂ ਪਹਿਲਾਂ ਇਕ ਔਰਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਖਿਲਾਫ਼ ਲੁਧਿਆਣਾ ਪੁਲਿਸ ਨੂੰ ਛੇੜਛਾੜ ਅਤੇ ਬਲਾਤਕਾਰ ਦੀ ਸ਼ਿਕਾਇਤ ਕੀਤੀ ਸੀ, 44 ਸਾਲਾ ਮਹਿਲਾ ਨੇ ਵਿਧਾਇਕ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ।

ਔਰਤ ਨੇ ਦੋਸ਼ ਲਾਇਆ ਹੈ ਕਿ ਉਹ ਜਾਇਦਾਦ ਵਿਵਾਦ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਨੂੰ ਮਿਲੀ ਸੀ, ਜਿਸ ਤੋਂ ਬਾਅਦ ਬੈਂਸ ਨੇ ਆਪਣੇ ਦਫ਼ਤਰ ਦੇ ਇੱਕ ਕਮਰੇ ਵਿੱਚ ਉਸ ਦਾ ਸਰੀਰਕ ਸ਼ੋਸ਼ਣ ਕੀਤਾ,ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਕਤ ਵਿਧਾਇਕ ਖਿਲਾਫ ਐੱਫ.ਆਈ.ਆਰ. ਦਰਜ (FIR Enter) ਕੀਤਾ ਗਿਆ ਸੀ,ਅਦਾਲਤ ਦੇ ਨਿਰਦੇਸ਼ਾਂ ’ਤੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ -6 ਦੀ ਪੁਲਿਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜ਼ਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ (Additional Chief Judicial Magistrate Harsimranjit Singh) ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ- 6 ਦੀ ਪੁਲਿਸ (Police of Police Station Division No. 6) ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ।




Leave a Reply

Your email address will not be published. Required fields are marked *