ਪਾਵਨ ਅਸਥਾਨ ਗੁਰਦੁਆਰਾ ਸ੍ਰੀ Kartarpur Sahib ਦੇ ਦਰਸ਼ਨਾਂ ਲਈ ਗਏ Charanjit Singh Channi ਪਾਵਨ ਅਸਥਾਨ ਗੁਰਦੁਆਰਾ ਸ੍ਰੀ Kartarpur Sahib ਦੇ ਦਰਸ਼ਨਾਂ ਲਈ ਗਏ Charanjit Singh Channi
BREAKING NEWS
Search
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Charanjit Singh Channi visited Gurdwara Sri Kartarpur Sahib

ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

3

AZAD SOCH:-

AZAD SOCH NEWS:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਅੱਜ ਕਰਤਾਰਪੁਰ ਸਾਹਿਬ (Kartarpur Sahib) ਦੇ ਦਰਸ਼ਨਾਂ ਲਈ ਪਹੁੰਚੇ ਹਨ,ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਨਾਲ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ. ਸਮੇਤ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹਨ,ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਨੇ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਪਾਕਿਸਤਾਨ ਸਥਿਤ ਨਾਰੋਵਾਲ (Narowal, Pakistan) ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Shrine Gurdwara Sri Kartarpur Sahib) ਵਿਖੇ ਨਤਮਸਤਕ ਹੋਣ ਲਈ ਦੁਪਹਿਰ ਇਕ ਵਜੇ ਸਰਹੱਦ ਪਾਰ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਕਰਤਾਰਪੁਰ ਸਾਹਿਬ (Kartarpur Sahib) ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ,ਕਰਤਾਰਪੁਰ ਸਾਹਿਬ ਲਾਂਘੇ ਦੇ ਮੁੜ ਖੁੱਲ੍ਹਣ ਨੂੰ ਇਤਿਹਾਸਕ ਪਲ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਸ ਲਾਂਘੇ ਨਾਲ ਬਹੁਤ ਸਾਰੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੀ ਹੈ।

kartarpur corridor
kartarpur Corridor

ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਪੂਰੀ ਹੋ ਗਈ ਹੈ,ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ,ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਮੰਗ ਪੂਰੀ ਕਰ ਦਿਤੀ ਹੈ ਅਤੇ ਸਿੱਖ ਸੰਗਤ ਨੂੰ ਇੱਕ ਵਾਰ ਫਿਰ ਗੁਰੂ ਘਰ ਦੇ ਦਰਸ਼ਨ ਕਰਕੇ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।ਦੱਸ ਦੇਈਏ ਕਿ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨਾਲ ਉਨ੍ਹਾਂ ਦਾ ਪ੍ਰਵਾਰ ਵੀ ਸ੍ਰੀ ਨਨਕਾਣਾ ਸਾਹਿਬ (Sri Nankana Sahib) ਦੇ ਦਰਸ਼ਨ ਕਰਨ ਲਈ ਗਿਆ ਹੈ। 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ (Sri Darbar Sahib at Kartarpur Sahib) ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ,ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ,ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ,ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।

ALSO READ:- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾਣਗੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਪੁਰਬ ਜਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ,ਕੋਵਿਡ-19 ਮਹਾਮਾਰੀ (Covid-19 Epidemic) ਕਾਰਨ ਮਾਰਚ 2020 ਤੋਂ ਮੁਲਤਵੀ ਕੀਤੀ ਗਈ ਤੀਰਥ ਯਾਤਰਾ ਮੁੜ ਸ਼ੁਰੂ ਕਰਨ ਦਾ ਐਲਾਨ ਸ਼ੁੱਕਰਵਾਰ ਨੂੰ ਮਨਾਈ ਜਾਣ ਵਾਲੀ ਗੁਰੂ ਨਾਨਕ ਜਯੰਤੀ ਤੋਂ ਤਿੰਨ ਦਿਨ ਪਹਿਲਾਂ ਕੀਤਾ ਗਿਆ ਸੀ,ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ ਮੌਕੇ ਗੁਰਪੁਰਬ 19 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *