ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤ ਮਜ਼ਦੂਰਾਂ ਦੀ 10 ਫੀਸਦੀ ਰਾਸ਼ੀ ਸਣੇ ਨਰਮੇ ਦਾ ਪ੍ਰਤੀ ਏਕੜ ਮੁਆਵਜ਼ਾ 13,200 ਤੋਂ ਵਧਾ ਕੇ 18,700 ਰੁਪਏ ਕੀਤਾ

3

AZAD SOCH:-

CHANDIGARH,(AZAD SOCH NEWS):- ਬੀ.ਕੇ.ਯੂ. (ਉਗਰਾਹਾਂ) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਗੁਲਾਬੀ ਸੁੰਡੀ (Pink Locust) ਦੇ ਹਮਲੇ ਕਰਕੇ ਨੁਕਸਾਨੀ ਗਈ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਦੀ ਪ੍ਰਤੀ ਏਕੜ ਰਾਸ਼ੀ 13,200 ਤੋਂ ਵਧਾ ਕੇ 18,700 ਰੁਪਏ ਕਰ ਦਿੱਤੀ ਹੈ ਜਿਸ ਵਿੱਚੋਂ ਮੁਆਵਜ਼ੇ ਦੀ ਰਾਸ਼ੀ ਦਾ 10 ਫੀਸਦ ਖੇਤ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤਾ ਜਾਵੇਗਾ।

ALSO READ:- ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਆਗੂਆਂ ਨੇ ਕੀਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਦੱਖਣੀ ਪੰਜਾਬ ਦੀ ਮਾਲਵਾ ਪੱਟੀ (Malwa Belt of South Punjab) ਦੇ ਨਰਮਾ ਕਾਸ਼ਤਕਾਰਾਂ ਲਈ ਮੁਆਵਜ਼ੇ ਦੀ ਮੌਜੂਦਾ ਰਾਸ਼ੀ ਨੂੰ ਪ੍ਰਤੀ ਏਕੜ 12000 ਰੁਪਏ ਤੋਂ ਵਧਾ ਕੇ 17,000 ਰੁਪਏ ਕਰਨ ਦਾ ਐਲਾਨ ਕੀਤਾ ਸੀ,ਉਨ੍ਹਾਂ ਨੇ ਮੁਆਵਜ਼ੇ ਦੇ ਉਪਰੋਕਤ ਮਾਪਦੰਡਾਂ ਤੋਂ ਇਲਾਵਾ ਕਪਾਹ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵੀ 10 ਫੀਸਦ ਰਾਹਤ ਦੇਣ ਦਾ ਐਲਾਨ ਕੀਤਾ,ਨਤੀਜੇ ਵਜੋਂ ਖੇਤ ਮਜ਼ਦੂਰਾਂ/ਕਪਾਹ ਚੁਗਣ ਵਾਲਿਆਂ ਨੂੰ ਵੀ ਹੁਣ ਪਹਿਲੇ ਦੇ 1200 ਰੁਪਏ ਪ੍ਰਤੀ ਏਕੜ ਦੀ ਥਾਂ ਹੁਣ 1700 ਰੁਪਏ ਪ੍ਰਤੀ ਏਕੜ ਮਿਲਣਗੇ।

ALSO READ:- ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ 5000 ਰੁਪਏ ਪ੍ਰਤੀ ਏਕੜ ਦੀ ਵਧੀ ਹੋਈ ਰਾਹਤ ਰਾਸ਼ੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਜਲਦੀ ਹੀ ਅਦਾ ਕਰ ਦਿੱਤੀ ਜਾਵੇਗੀ ਅਤੇ ਇਸ ਰਾਸ਼ੀ ਦਾ 10 ਫੀਸਦੀ ਖੇਤ ਮਜ਼ਦੂਰਾਂ ਨੂੰ ਅਦਾ ਕੀਤਾ ਜਾਵੇਗਾ,ਬੀਕੇਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ (BKU Ugrahan Chief Joginder Singh Ugrahan) ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਹ ਲੋੜੀਂਦੀ ਰਾਹਤ ਮਿਲਣ ਨਾਲ ਉਨ੍ਹਾਂ ਨੂੰ ਹੋਏ ਆਰਥਿਕ ਨੁਕਸਾਨ ਨੂੰ ਪੂਰਾ ਕਰਨ ਵਿੱਚ ਵੱਡੀ ਮਦਦ ਕਰੇਗੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *