Chandigarh,(AZAD SOCH NEWS):- ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ ਪੰਜਾਬੀਆਂ ਖਾਸ ਕਰਕੇ ਕਿਸਾਨਾਂ ਨੂੰ ਉਦੋਂ ਤੱਕ ਚੌਕਸ ਰਹਿਣ ਦੀ ਲੋੜ ਹੈ ਜਦੋਂ ਤੱਕ ਖੇਤੀ ਕਾਨੂੰਨ ਰਸਮੀ ਤੌਰ ‘ਤੇ ਰੱਦ ਨਹੀਂ ਹੋ ਜਾਂਦੇ,ਨਵੀਂ ਖੰਡ ਮਿੱਲ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਕਰਨ ਵਾਲੇ ਇਸ ਦਾ ਇੱਕ ਹਿੱਸਾ ਹਨ।
ALSO READ:- ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਬਿਆਸ ਵਿਖੇ ਸਬ-ਤਹਿਸੀਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ
ਉਨ੍ਹਾਂ ਕਿਹਾ ਕਿ ਜਦੋਂ ਤੱਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਕਾਨੂੰਨਾਂ ਨੂੰ ਰੱਦ ਕਰਨਾ ਬੇਬੁਨਿਆਦ ਹੈ,ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੂੰ ਬੈਠ ਨਹੀਂ ਜਾਣਾ ਚਾਹੀਦਾ ਸਗੋਂ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ,ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਕਰਨ ਵਾਲੇ ਲੋਕਾਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਖੁਸ਼ੀ ਮਨਾਉਣ ਦਾ ਕਾਰਨ ਦੱਸਣ ਲਈ ਕਿਹਾ ਕਿਉਂਕਿ ਪੰਜਾਬ ਨੇ ਸੰਘਰਸ਼ ਦੌਰਾਨ 700 ਤੋਂ ਵੱਧ ਧੀਆਂ-ਪੁੱਤਾਂ ਨੂੰ ਗੁਆ ਦਿੱਤਾ ਹੈ,ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕੁਝ ਸਿਆਸੀ ਆਗੂ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਹਿੱਤਾਂ ਦੀ ਬਲੀ ਦੇਣ ‘ਤੇ ਤੁਲੇ ਹੋਏ ਹਨ।
ALSO READ:- ਟਰਾਂਸਪੋਰਟ ਤੋਂ ਬਾਅਦ ਹੁਣ ਪੰਜਾਬ ਵਿੱਚੋਂ ਕੇਬਲ ਮਾਫੀਆ ਕਰਾਂਗੇ ਖ਼ਤਮ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ ਸਰਕਾਰ ਦਾ ਅਗਲਾ ਨਿਸ਼ਾਨਾ ਕੇਬਲ ਮਾਫੀਆ ਹੈ,ਸੀ.ਐਮ ਚੰਨੀ (CM Channi) ਨੇ ਕਿਹਾ ਕਿ ਜਲਦ ਹੀ ਸੂਬੇ ਵਿੱਚ ਕੇਬਲ ਨੈੱਟਵਰਕ (Cable Network)‘ ਤੇ ਸਰਕਾਰ ਦੀ ਕਾਰਵਾਈ ਦੇਖਣ ਨੂੰ ਮਿਲੇਗੀ,ਉਨ੍ਹਾਂ ਕਿਹਾ ਕਿ ਇਕ-ਇਕ ਕਰਕੇ ਪੰਜਾਬ ਦੇ ਸਾਰੇ ਮਸਲੇ ਹੱਲ ਕੀਤੇ ਜਾ ਰਹੇ ਹਨ,ਸੀ.ਐਮ ਚੰਨੀ (CM Channi) ਨੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ਸਰਕਾਰ ਦੀ ਪਹਿਲ ‘ਤੇ ਹਨ,ਜਲਦ ਹੀ ਸਰਕਾਰ ਇਨ੍ਹਾਂ ਪਿੱਛੇ ਅਸਲ ਦੋਸ਼ੀਆਂ ਨੂੰ ਬੇਨਕਾਬ ਕਰੇਗੀ।
ਰਾਜ ਸਰਕਾਰ 147 ਕਰੋੜ ਰੁਪਏ ਨਾਲ ਫੋਕਲ ਪੁਆਇੰਟਾਂ ਦਾ ਕਰੇਗੀ ਵਿਕਾਸ-ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow