ਸ਼ਰਧਾ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼ਰਧਾ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Fireworks at Sachkhand Sri Harmandir Sahib, the birth anniversary of Guru Nanak Dev Ji, the first Patshahi celebrated with devotion

ਸ਼ਰਧਾ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਆਤਿਸ਼ਬਾਜ਼ੀ

3

AZAD SOCH:-

Amritsar,(AZAD SOCH NEWS):- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (The First Patshahi Guru Nanak Dev Ji) ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Prakash Dihara Sachkhand Sri Harmandir Sahib) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ,ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਣ ਲਈ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਉਚੇਚੇ ਤੌਰ ‘ਤੇ ਪਹੁੰਚੀਆਂ ।

ਸਾਰਾ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਬਾਣੀ ਸਮਾਗਮ ਚੱਲਦਾ ਰਿਹਾ,ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab of Guru Nanak Dev Ji) ਮੌਕੇ ਦਰਬਾਰ ਸਾਹਿਬ ਨੂੰ ਸੁੰਦਰ ਲਾਈਟਾਂ (Beautiful Lights) ਨਾਲ ਸਜਾਇਆ ਗਿਆ, ਜਿਸ ਤੋਂ ਬਾਅਦ ਇਸ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੈ,ਇਸ ਮੌਕੇ ਸ਼ਾਨਦਾਰ ਲਾਈਟਾਂ ਦੇ ਨਾਲ ਈਕੇ-ਫ੍ਰੈਂਡਲੀ ਆਤਿਸ਼ਬਾਜ਼ੀ (EK-Friendly Fireworks) ਵੀ ਕੀਤੀ ਗਈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਆਤਿਸ਼ਬਾਜ਼ੀ

ਆਤਿਸ਼ਬਾਜ਼ੀ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੀ ਸੁੰਦਰਤਾ ਨੂੰ ਹੋਰ ਵੀ ਵਿਲੱਖਣ ਬਣਾ ਦਿੱਤਾ,ਗੁਰੂ ਪੁਰਬ ਮੌਕੇ ਸੰਗਤਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਈਕੋ-ਫ੍ਰੈਂਡਲੀ ਆਤਿਸ਼ਬਾਜੀ (EK-Friendly Fireworks) ਦੇ ਨਾਲ ਗੁਰਬਾਣੀ ਵਿੱਚ ਦਰਸਾਏ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤ ‘ਤੇ ਚੱਲਦੇ ਹੋਏ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਆਪਣਾ ਜੀਵਨ ਸਫਲਾ ਕੀਤਾ।

ਸ਼ਰਧਾ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਆਤਿਸ਼ਬਾਜ਼ੀ

ਇਸੇ ਤਰ੍ਹਾਂ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਜਿੱਥੇ ਖੂਬਸੂਰਤ ਦੀਪਮਾਲਾ ਕੀਤੀ ਗਈ, ਉੱਥੇ ਹੀ ਅਲੌਕਿਕ ਆਤਿਸ਼ਬਾਜ਼ੀ ਦਾ ਦ੍ਰਿਸ਼ ਵੀ ਵੇਖਣ ਨੂੰ ਮਿਲਿਆ,ਇਸ ਮੌਕੇ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ ਜਿਨ੍ਹਾਂ ਨੇ ਸਰੋਵਰ ਦੇ ਕੰਢੇ ਮੋਮਬੱਤੀਆਂ ਅਤੇ ਦੇਸੀ ਘਿਓ ਦੇ ਦੀਵੇ ਬਾਲ ਕੇ ਦੀਪਮਾਲਾ ਕੀਤੀ,ਅਲੌਕਿਕ ਆਤਿਸ਼ਬਾਜ਼ੀ (Supernatural Fireworks) ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉੱਪਰ ਪੂਰਾ ਅਸਮਾਨ ਰੌਸ਼ਨੀ ਦੇ ਨਾਲ ਜਗਮਗਾ ਉੱਠਿਆ।

ਮੌਕੇ ਤੇ ਗੱਲਬਾਤ ਕਰਦੇ ਹੋਏ ਨਤਮਸਤਕ ਹੋਣ ਆਈ ਸੰਗਤ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਜੀ (Guru Nanak Patshah Ji) ਨੇ ਹਮੇਸ਼ਾਂ ਸਾਨੂੰ ਹੱਥਾਂ ਨਾਲ ਕਿਰਤ ਕਰਨ ਅਤੇ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ ਹੈ,ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇ ਵਿੱਚ ਵਹਿਮਾਂ ਭਰਮਾਂ ਨੇ ਪੂਰੀ ਤਰ੍ਹਾਂ ਨਾਲ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਹੋਇਆ ਸੀ ਜਿਨ੍ਹਾਂ ਨੂੰ ਖਤਮ ਕਰਨ ਲਈ ਗੁਰੂ ਨਾਨਕ ਪਾਤਸ਼ਾਹ ਜੀ ਵੱਲੋਂ ਚਾਰ ਉਦਾਸੀਆਂ ਕੀਤੀਆਂ ਗਈਆਂ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਆਤਿਸ਼ਬਾਜ਼ੀ

ਉਨ੍ਹਾਂ ਕਿਹਾ ਕਿ ਵੀਹ ਸਾਲ ਦੀ ਉਮਰ ਦੇ ਵਿਚ ਗੁਰੂ ਨਾਨਕ ਪਾਤਸ਼ਾਹ ਜੀ ਦੇ ਪਿਤਾ ਮਹਿਤਾ ਕਾਲੂ ਜੀ ਨੇ ਉਨ੍ਹਾਂ ਨੂੰ ਵੀਹ ਰੁਪਏ ਦੇ ਕੇ ਵਪਾਰ ਕਰਨ ਲਈ ਭੇਜਿਆ ਪਰ ਗੁਰੂ ਨਾਨਕ ਪਾਤਸ਼ਾਹ ਜੀ (Guru Nanak Patshah Ji) ਉਨ੍ਹਾਂ ਵੀਹ ਰੁਪਇਆ ਦਾ ਭੋਜਨ ਖ਼ਰੀਦ ਕੇ ਭੁੱਖੇ ਸਾਧੂਆਂ ਨੂੰ ਛਕਾਇਆ ਅਤੇ ਉਹੀ ਲੰਗਰ ਅੱਜ ਤੱਕ ਚੱਲ ਰਹੇ ਹਨ,ਇਸ ਮੌਕੇ ਸੰਗਤਾਂ ਵੱਲੋਂ ਕਰਤਾਰਪੁਰ ਸਾਹਿਬ (Kartarpur Sahib) ਦਾ ਲਾਂਘਾ ਖੋਲ੍ਹਣ ‘ਤੇ ਵੀ ਭਾਰਤ ਅਤੇ ਪਾਕਿਸਤਾਨ ਸਰਕਾਰ ਦਾ ਸ਼ੁਕਰਾਨਾ ਕੀਤਾ ਗਿਆ।

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *