ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ Minister Raja Waring ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ Minister Raja Waring
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Minister Raja Waring

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ,ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

1

AZAD SOCH:-

Chandigarh,(AZAD SOCH NEWS):- ਟੈਕਸ ਨਾ ਭਰਨ ਕਾਰਨ ਪੰਜਾਬ ਸਰਕਾਰ ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ (New Deep Private Bus Service) ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ,ਇਸ ਵਿਰੁੱਧ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ (Punjab And Haryana High Court Granted Transport) ਮੰਤਰੀ ਰਾਜਾ ਵੜਿੰਗ (Minister Raja Waring) ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ,ਪ੍ਰਾਈਵੇਟ ਬੱਸ ਸਰਵਿਸ (Private Bus Service) ਨੇ ਐਡਵੋਕੇਟ ਰੋਹਿਤ ਸੂਦ (Advocate Rohit Sood) ਰਾਹੀਂ ਪਟੀਸ਼ਨ ਦਾਇਰ ਕੀਤੀ ਹੈ,ਪ੍ਰਾਈਵੇਟ ਬੱਸ ਸਰਵਿਸ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਫਰਵਰੀ 2018 ਵਿੱਚ ਪਰਮਿਟ ਜਾਰੀ ਕੀਤੇ ਗਏ ਸਨ।

ALSO READ:- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ਲਈ ਪਹੁੰਚੇ,ਅੰਮ੍ਰਿਤਸਰ ਹਵਾਈ ਅੱਡੇ ਤੋਂ ਮੋਗਾ ਲਈ ਰਵਾਨਾ

ਉਹ ਪਰਮਿਟ ਦੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰ ਰਹੇ ਸੀ ਪਰ ਪਿਛਲੇ ਸਾਲ ਕੋਰੋਨਾ ਕਾਰਨ 23 ਮਾਰਚ ਤੋਂ ਦੇਸ਼ ਭਰ ਵਿੱਚ ਲੌਕਡਾਊਨ ਲਗਾ ਦਿੱਤਾ ਗਿਆ ਸੀ,ਜਿਸ ਕਾਰਨ ਉਨ੍ਹਾਂ ਦੀਆਂ ਸਾਰੀਆਂ ਬੱਸਾਂ ਬੰਦ ਹੋ ਗਈਆਂ ਸਨ,ਪ੍ਰਾਈਵੇਟ ਬੱਸ ਸਰਵਿਸ (Private Bus Service) ਵਾਲਿਆਂ ਨੂੰ ਆ ਰਹੀ ਇਸ ਸਮੱਸਿਆ ਕਾਰਨ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਰਾਹਤ ਵੀ ਦਿੱਤੀ ਸੀ,ਜਦੋਂ ਮਹਾਂਮਾਰੀ ਘੱਟ ਗਈ ਤਾਂ ਪ੍ਰਾਈਵੇਟ ਬੱਸਾਂ (Private Bus) ਕਈ ਪਾਬੰਦੀਆਂ ਨਾਲ ਚੱਲਣ ਲੱਗੀਆਂ,ਉਹ ਵੀ 50 ਫੀਸਦੀ ਸਮਰੱਥਾ ਨਾਲ ਪਰ ਇਸ ਤੋਂ ਬਾਅਦ ਕੋਰੋਨਾ ਦੀ ਦੂਜੀ ਲਹਿਰ ਨੇ ਦਸਤਕ ਦੇ ਦਿੱਤੀ ਅਤੇ ਫਿਰ ਉਨ੍ਹਾਂ ਦੀਆਂ ਬੱਸਾਂ ਬੰਦ ਹੋ ਗਈਆਂ ਪਰ ਦੂਸਰੇ ਲੌਕਡਾਊਨ (LockDown) ਵਿੱਚ ਸਰਕਾਰ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ।

ਪਟੀਸ਼ਨਕਰਤਾ (Petitioner) ਨੇ ਕਿਹਾ ਕਿ ਟੈਕਸ ਦਾ ਭੁਗਤਾਨ ਨਾ ਕਰਨ ਕਾਰਨ 12 ਅਕਤੂਬਰ ਨੂੰ ਉਸ ਦੀਆਂ 26 ਬੱਸਾਂ ਜ਼ਬਤ ਕੀਤੀਆਂ ਗਈਆਂ ਸਨ,ਜਿਸ ਤੋਂ ਬਾਅਦ ਉਨ੍ਹਾਂ ਨੇ ਬੇਨਤੀ ਕੀਤੀ ਕਿ ਉਹ ਟੈਕਸ ਦੇ ਬਕਾਏ ਚਾਰ ਕਿਸ਼ਤਾਂ ਵਿਚ ਅਦਾ ਕਰਨ ਲਈ ਤਿਆਰ ਹਨ, ਉਸ ਦੀ ਮੰਗ ਮੰਨ ਲਈ ਜਾਵੇਂ ਅਤੇ ਉਨ੍ਹਾਂ ਨੇ ਉਸੇ ਦਿਨ ਪਹਿਲੀ ਕਿਸ਼ਤ ਵੀ ਅਦਾ ਕਰ ਦਿੱਤੀ,ਇਹ ਫੈਸਲਾ ਹੋਇਆ ਕਿ ਉਹ ਹਰ ਅਗਲੇ ਮਹੀਨੇ ਦੀ ਪਹਿਲੀ ਤਾਰੀਖ ਨੂੰ ਆਪਣੀ ਕਿਸ਼ਤ ਅਦਾ ਕਰਨਗੇ।

ALSO READ:- Mahapanchayat Lucknow: PM ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਲਖਨਊ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ

ਜਿਸ ਤੋਂ ਬਾਅਦ ਉਸ ਦੀਆਂ 6 ਬੱਸਾਂ ਛੱਡ ਦਿੱਤੀਆਂ ਗਈਆਂ ਪਰ ਅਗਲੇ ਦਿਨ ਉਨ੍ਹਾਂ ਦੀਆਂ 13 ਬੱਸਾਂ ਨੂੰ ਫਿਰ ਜ਼ਬਤ ਕਰ ਲਿਆ ਗਿਆ,ਉਨ੍ਹਾਂ ਨੇ ਸਬੰਧਤ ਅਥਾਰਟੀ ਨਾਲ ਗੱਲ ਕੀਤੀ ਪਰ ਕੋਈ ਹੱਲ ਨਹੀਂ ਨਿਕਲਿਆ ਅਤੇ ਬਾਅਦ ਵਿੱਚ ਉਨ੍ਹਾਂ ਦਾ ਪਰਮਿਟ ਵੀ ਰੱਦ ਕਰ ਦਿੱਤਾ ਗਿਆ,ਇਸ ਲਈ ਹੁਣ ਪਟੀਸ਼ਨਰ ਨੇ ਆਪਣਾ ਪਰਮਿਟ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ,ਜਿਸ ‘ਤੇ ਹਾਈਕੋਰਟ (High Court) ਨੇ ਪੰਜਾਬ ਸਰਕਾਰ ਸਮੇਤ ਬਾਕੀ ਸਾਰੀਆਂ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *