Charanjit Singh Channi ਵਲੋਂ Cable Mafia ਖ਼ਿਲਾਫ਼ ਜੰਗ ਦਾ ਐਲਾਨ,Cable Connection Charanjit Singh Channi ਵਲੋਂ Cable Mafia ਖ਼ਿਲਾਫ਼ ਜੰਗ ਦਾ ਐਲਾਨ,Cable Connection
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
CM Charanjit Singh Channy declares war against Cable Mafia, fixes Rs 100 per month for Cable Connection

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ Cable Mafia ਖ਼ਿਲਾਫ਼ ਜੰਗ ਦਾ ਐਲਾਨ,Cable Connection ਲਈ 100 ਰੁਪਏ ਮਹੀਨਾ ਦੀ ਦਰ ਤੈਅ

1

AZAD SOCH:-

Ludhiana,(AZAD SOCH NEWS):- ਕੇਬਲ ਮਾਫੀਏ (Cable Mafia) ਦੇ ਖ਼ਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕੇਬਲ ਟੀ.ਵੀ. ਕੁਨੈਕਸ਼ਨ (Cable TV Connection) ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕੀਤਾ ਜਾ ਸਕੇ,ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ (Chief Minister Channi) ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ (Cable Mafia) ਵਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਭਵਿੱਖ ਵਿਚ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਲ ਵਲੋਂ ਕਰਵਾਈ ਰੈਲੀ ਦੌਰਾਨ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ‘ਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ,ਉਨ੍ਹਾਂ ਕਿਹਾ ਕਿ ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ,ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ, “ ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਮੈਨੂੰ ਦੱਸੋ,” ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ (Illegal Bus Permit Revoked) ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।

ਮੁੱਖ ਮੰਤਰੀ ਚੰਨੀ (Chief Minister Channi) ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ (Municipal Councils And Corporations) ਵਿਚ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ,ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖ਼ਤਮ ਕੀਤਾ ਜਾਵੇਗਾ,ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਗ਼ਰੀਬ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਗ਼ਰੀਬ ਲੋਕਾਂ ਦੇ ਭਲੇ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ ਜਿਨ੍ਹਾਂ ਵਿਚ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, 1500 ਕਰੋੜ ਰੁਪਏ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨਾ, ਪਾਣੀ ਦਾ ਬਿੱਲ ਪ੍ਰਤੀ ਮਹੀਨਾ 50 ਰੁਪਏ ਕਰਨਾ, ਰੇਤਾ ਤੇ ਗਟਕੇ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਹੈ,ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਉਨ੍ਹਾਂ ਨੂੰ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਬਰਾਬਰ ਦੀ ਨੁਮਾਇੰਦਗੀ ਦਿਤੀ ਜਾਵੇਗੀ।

ALSO READ:- ਆਮ ਆਦਮੀ ਪਾਰਟੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਤੀਸਰੀ ਗਰੰਟੀ,ਹਰੇਕ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਨੇਤਾਵਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਪੰਜਾਬੀ ਬਹੁਤ ਸੂਝਵਾਨ ਹਨ,ਅਤੇ ਉਨ੍ਹਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ ਨਹੀਂ ਬਣਾ ਸਕਦੇ,ਉਨ੍ਹਾਂ ਕਿਹਾ ਕਿ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਸਭ ਤੋਂ ਸਸਤੀ ਬਿਜਲੀ ਹੈ,ਇਸ ਮੌਕੇ ਜਗਰਾਉਂ ਹਲਕੇ ਤੋਂ ਅਕਾਲੀ ਟਿਕਟ ‘ਤੇ 2017 ਦੀ ਵਿਧਾਨ ਸਭਾ ਚੋਣ ਲੜ ਚੁੱਕੀ ਸੀਨੀਅਰ ਅਕਾਲੀ ਆਗੂ ਸਰਬਜੀਤ ਕੌਰ ਸਾਹੋਕੇ, ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਨਿਹਾਲ ਸਿੰਘ ਵਾਲਾ (Nihal Singh Wala) ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਹਾਜ਼ਰੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ।

ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਮੁੱਖ ਮੰਤਰੀ ਚੰਨੀ (Chief Minister Channi) ਵਲੋਂ ਥੋੜ੍ਹੇ ਸਮੇਂ ਵਿਚ ਗ਼ਰੀਬ-ਪੱਖੀ ਅਤੇ ਮਹੱਤਵਪੂਰਨ ਫ਼ੈਸਲੇ ਲੈਣ ਅਤੇ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 24 ਘੰਟੇ ਕੰਮ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ,ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰਕੇ ਪੰਜਾਬ ਨੂੰ ਕਰਜ਼ਾ ਮੁਕਤ ਸੂਬਾ ਬਣਾਉਣ ਲਈ ਪ੍ਰਣਾਲੀ ਤਿਆਰ ਕਰੇਗੀ ਜਿਸ ਨਾਲ ਕਰਜ਼ਾ ਮੁਕਤ ਪੰਜਾਬ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਿਹਤਰ ਸਥਾਨ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਵਚਨਬੱਧਤਾ ਦੇ ਮੱਦੇਨਜ਼ਰ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਸੰਸਥਾਵਾਂ ਵਿੱਚ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ,ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਕੁਮਾਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਦਰਸ਼ਨ ਸਿੰਘ ਬਰਾੜ ਤੇ ਡਾ. ਹਰਜੋਤ ਕਮਲ ਸਿੰਘ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਈਸ਼ਵਰਜੋਤ ਸਿੰਘ ਚੀਮਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਮੌਜੂਦ ਸਨ।

ALSO READ:-

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ,ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *