ਡਾ.ਵੇਰਕਾ ਵੱਲੋਂ‘Energy Saving Market’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਡਾ.ਵੇਰਕਾ ਵੱਲੋਂ‘Energy Saving Market’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਡਾ.ਵੇਰਕਾ

ਡਾ.ਵੇਰਕਾ ਵੱਲੋਂ‘Energy Saving Market’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

3

AZAD SCOH:-

Chandigarh, 26 November,(AZAD SOCH NEWS):- ਊਰਜਾ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ (New and Renewable Energy Minister Dr. Raj Kumar Verka) ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ ‘ਊਰਜਾ ਬੱਚਤ ਬਜ਼ਾਰ’ (‘Energy Saving Market’) ਵਿੱਚ ਨਿਵੇਸ਼ ਕਰਨ ਲਈ ਵਿੱਤੀ ਸੰਸਥਾਵਾਂ ਨੂੰ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।

ਅੱਜ ਏਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) (Punjab Energy Development Agency (PEDA)) ਵੱਲੋਂ ‘ਇਨਵੈਸਟਮੈਂਟ ਬਜ਼ਾਰ ਫਾਰ ਅਨਰਜੀ ਐਫੀਸੈਂਸੀ’ (Investment Market for Energy Efficiency) ਬਾਰੇ ਕਰਵਾਈ ਗਈ ਇੱਕ ਦਿਨਾ ਕਾਨਫਰੰਸ ਵਿੱਚ ਆਪਣੇ ਭਾਸ਼ਣ ਦੌਰਾਨ ਡਾ. ਵੇਰਕਾ ਨੇ ਕਿਹਾ ਕਿ ਵਰਤਮਾਨ ਸਮੇਂ ਊਰਜਾ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਅਤੇ ਕਈ ਸੂਬਿਆਂ ਵਿੱਚ ਇਸ ਦੀ ਮੰਗ ਅਤੇ ਪੂਰਤੀ ਵਿੱਚਕਾਰ ਵੱਡਾ ਪਾੜਾ ਹੈ,ਇਸ ਪਾੜੇ ਨੂੰ ਘਟਾਉਣਾ ਸਮੇਂ ਦੀ ਜ਼ਰੂਰਤ ਹੈ,ਉਨਾਂ ਨੇ ਇਸ ਵਾਸਤੇ ਉਦਯੋਗਾਂ ਨੂੰ ਅੱਗੇ ਆਉਣ ਲਈ ਸੱਦਾ ਦਿੱਤਾ ਹੈ।

ਊਰਜਾ ਨੂੰ ਜੀਵਨ ਦੇ ਹਰ ਪਹਿਲੂ ਲਈ ਜ਼ਰੂਰੀ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਇਹ ਵਿਕਾਸ ਲਈ ਮੁੱਖ ਭੂਮਿਕਾ ਨਿਭਾਉਂਦੀ ਹੈ,ਵਿਸ਼ਵ ਮੁਕਾਬਲੇਬਾਜ਼ੀ ਨੂੰ ਲਾਹੇਵੰਦ ਬਨਾਉਣ ਅਤੇ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਦੀ ਲੋੜ ਹੈ,ਉਨਾਂ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਵਾਲੇ ਦੇਸ਼ ਅਤੇ ਸੂਬੇ ਆਰਥਿਕ ਤੌਰ ’ਤੇ ਸਫਲ ਹੁੰਦੇ ਹਨ ਅਤੇ ਮੁਕਾਬਲੇਬਾਜ਼ੀ ਵਿੱਚ ਅੱਗੇ ਰਹਿੰਦੇੇ ਹਨ,ਉਨਾ ਕਿਹਾ ਕਿ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਨਾਲ ਕਈ ਤਰਾਂ ਦਾ ਫਾਇਦਾ ਹੁੰਦਾ ਹੈ,ਇਸ ਨਾਲ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ, ਊਰਜਾ ਦੀ ਮੰਗ ਨੂੰ ਘਟਾਉਣ ਅਤੇ ਆਰਥਿਕਤ ਵਿਕਾਸ  ਲਈ ਲਾਗਤਾਂ ਘਟਾਉਣ ਵਿੱਚ ਮਦਦ ਦਿੰਦੀ ਹੈ,ਊਰਜ਼ਾ ਕੁਸ਼ਲਤਾ ਵਿੱਚ ਸੁਧਾਰ ਕਰਕੇ, ਊਰਜਾ ਦੀ ਮੰਗ ਨੂੰ ਘਟਾਇਆ ਜਾ ਸਕਦਾ ਹੈ।  

ALSO READ:- O.P. Sony ਨੇ ਜੱਚਾ ਬੱਚਾ ਹਸਪਤਾਲ ਖਰੜ ਅਤੇ ਜ਼ਿਲ੍ਹਾ ਹਸਪਤਾਲ Fatehgarh Sahib ਦਾ ਕਾਰਜ ਮੁਕੰਮਲ ਕਰਨ ਲਈ ਸਮਾਂ-ਸੀਮਾ ਤੈਅ ਕੀਤੀ

ਡਾ. ਵੇਰਕਾ ਨੇ ਕਿਹਾ ਕਿ ਬਿਜਲੀ ਦਾ ਵੱਡਾ ਹਿੱਸਾ ਉਦਯੋਗਾਂ ਵਿੱਚ ਖਪਤ ਹੋ ਰਿਹਾ ਹੈ,ਇਸ ਕਰਕੇ ਉਦਯੋਗਾਂ ਵਿੱਚ ਊਰਜਾ ਦੀ ਖਪਤ ਘਟਾਉਣ ਵਾਲੇ ਉਪਕਰਣ ਲਾਏ ਜਾਣ ਦੀ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਊਰਜਾ ਦੀ ਬੱਚਤ ਲਈ ਵੱਡੇ ਪੱਧਰ ’ਤੇ ਨਿਵੇਸ਼ ਦੀ ਸੰਭਾਵਨਾ ਹੈ ਜਿਸ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ ਮਹੱਈਆ ਕਰਵਾਏ ਜਾਣ ਦੀ ਲੋੜ ਹੈ,ਡਾ. ਵੇਰਕਾ ਨੇ ਉਦਯੋਗਾਂ ਵਿੱਚ ਊਰਜਾ ਦੀ ਕੁਸ਼ਲਤਾ ਨਾਲ ਵਰਤੋਂ ਲਈ ਅਧੁਨਿਕ ਉਪਕਰਣ ਲਗਾਏ ਜਾਣ ਵਾਸਤੇ ਵਿੱਤੀ ਸੰਸਥਾਵਾਂ ਵੱਲੋਂ ਕਰਜ਼ਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ,ਇਸੇ ਦੌਰਾਨ ਹੀ ਉਨਾਂ ਨੇ ਹੋਰਨਾਂ ਖੇਤਰਾਂ ਵਿੱਚ ਵੀ ਊਰਜਾ ਦੀ ਬੱਚਤ ’ਤੇ ਜ਼ੋਰ ਦਿੱਤਾ ਹੈ,ਡਾ. ਵੇਰਕਾ ਨੇ ਕਿਹਾ ਕਿ ਇਸ ਨਾਲ ਨਾ ਕੇਵਲ ਊਰਜਾ ਦੀ ਕਮੀ ਨਾਲ ਨਿਪਟਣ ਦੀ ਦਿਸ਼ਾ ਵੱਲ ਕਦਮ ਪੁੱਟੇ ਜਾ ਸਕਦੇ ਹਨ ਸਗੋਂ ਇਸ ਨਾਲ ਵੱਖ ਵੱਖ ਖੇਤਰਾਂ ਵਿੱਚ ਊਰਜਾ ਦੀ ਖਪਤ ’ਤੇ ਖਰਚਿਆਂ ਵਿੱਚ ਵੀ ਕਮੀ ਲਿਆਂਦੀ ਜਾ ਸਕਦੀ ਹੈ।

ਡਾ. ਵੇਰਕਾ ਨੇ ਕਿਹਾ ਕਿ ਇਸ ਕਾਰਜ ਵਾਸਤੇ ਪੰਜਾਬ ਸਰਕਾਰ ਹਰ ਮਦਦ ਮੁਹੱਈਆ ਕਰਵਾਉਣ ਲਈ ਤਿਆ ਹੈ,ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਾ ਨੇ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕੀਤਾ,ਚੇਅਰਮੈਨ ਪੇਡਾ ਸ੍ਰੀ ਐਚ.ਐਸ. ਹੰਸਪਾਲ ਨੇ ਊਰਜਾ ਦੀ ਕੁਸ਼ਲਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ,ਇਸ ਦੌਰਾਨ ਐਸ.ਬੀ.ਆਈ. ਦੇ ਮੈਨੇਜਰ ਸ੍ਰੀ ਰਾਜੇਸ਼ ਸਿੰਘ ਨੇ ਊਰਜਾ ਕੁਸ਼ਲਤਾ ਵਿੱਚ ਨਿਵੇਸ਼ ਸਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ,ਡਾਇਰੈਕਟਰ ਪੇਡਾ ਸ੍ਰੀ ਐਮ.ਪੀ. ਸਿੰਘ ਨੇ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ,ਇਸ ਮੌਕੇ ਪੇਡਾ ਦੇ ਚੀਫ ਅਜੈਕਟਿਵ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ,ਇਸ ਦੌਰਾਨ ਊਰਜਾ ਦੀ ਬੱਚਤ ਦੀਆਂ ਸੰਭਾਵਨਾਵਾਂ, ਸਮਰੱਥਾ, ਊਰਜਾ ਬੱਚਤ ਲਈ ਵਿੱਤੀ ਸਹਾਇਤਾ ਆਦਿ ਬਾਰੇ ਪੇਪਰ ਪੜੇ ਗਏ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *