ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਕਿਸਾਨਾਂ ਦੇ ਹੌਸਲੇ ਨੂੰ ਕੀਤਾ ਸਲਾਮ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਕਿਸਾਨਾਂ ਦੇ ਹੌਸਲੇ ਨੂੰ ਕੀਤਾ ਸਲਾਮ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Punjab Chief Minister Charanjit Singh Channi saluted the farmers

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੌਸਲੇ ਨੂੰ ਕੀਤਾ ਸਲਾਮ

5

AZAD SOCH:-

CHANDIGARH,(AZAD SOCH NEWS):- ਅੱਜ ਕਿਸਾਨ ਅੰਦੋਲਨ (Peasant Movement) ਨੂੰ ਇੱਕ ਸਾਲ ਪੂਰਾ ਹੋ ਗਿਆ ਹੈ,PM ਮੋਦੀ ਵੱਲੋਂ ਭਾਵੇਂ ਤਿੰਨ ਖੇਤੀ ਕਾਨੂੰਨਾਂ (Three Agricultural Laws) ਨੂੰ ਰੱਦ ਕਰਨ ਦਾ ਫੈਸਲਾ ਲੈ ਲਿਆ ਗਿਆ ਹੈ ਪਰ ਇਸ ਦੇ ਬਾਵਜੂਦ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ,ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਐੱਮਐੱਸਪੀ (MSP) ‘ਤੇ ਗਾਰੰਟੀ ਕਾਨੂੰਨ (Guarantee Law On MSP) ਨਹੀਂ ਬਣ ਜਾਂਦਾ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ,ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕੀਤਾ ਹੈ,ਸੀਐਮ ਚੰਨੀ (CM Channi) ਨੇ ਟਵੀਟ ਕੀਤਾ ਕਿ ਮੈਂ ਸਾਡੇ ਅੰਨਦਾਤਿਆਂ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦਾ ਹਾਂ, ਜੋ ਪਿਛਲੇ ਸਾਲ ਮੋਦੀ ਸਰਕਾਰ ਦੁਆਰਾ ਬਣਾਏ ਗਏ ਕਾਲੇ ਖੇਤੀਬਾੜੀ ਕਾਨੂੰਨਾਂ (Black Agricultural Laws) ਦਾ ਵਿਰੋਧ ਕਰਨ ਲਈ ਅੱਜ ਤੋਂ ਦਿੱਲੀ ਵਿੱਚ ਬੈਠੇ ਹਨ।

ਉਨ੍ਹਾਂ ਦਾ ਸੰਘਰਸ਼ ਨਾ ਸਿਰਫ਼ ਸਖ਼ਤ ਕਾਨੂੰਨਾਂ ਨੂੰ ਰੱਦ ਕਰਨ ਲਈ ਸਗੋਂ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਬਹਾਦਰੀ, ਹੌਸਲੇ ਅਤੇ ਦ੍ਰਿੜਤਾ ਦੀ ਵਿਲੱਖਣ ਗਾਥਾ ਹੈ,ਕਿਸਾਨ ਅੰਦੋਲਨ (Peasant Movement) ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਵੱਡੀ ਗਿਣਤੀ ‘ਚ ਕਿਸਾਨ ਟਿੱਕਰੀ ਬਾਰਡਰ (Kisan Tikri Border) ‘ਤੇ ਇਕੱਠੇ ਹੋਣਗੇ,ਇੱਥੋਂ ਕੁਝ ਦੂਰੀ ’ਤੇ ਸੈਕਟਰ-13 ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) (Bhartiya Kisan Union Ekta (Ugrahan) in Sector-13) ਵੱਲੋਂ 7 ਏਕੜ ਵਿੱਚ ਵੱਡੀ ਮਹਾਂਪੰਚਾਇਤ (Mahapanchayat) ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ,ਮਹਾਪੰਚਾਇਤ ‘ਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) (Samyukta Kisan Morcha (SKM)) ਦੇ ਸਾਰੇ ਵੱਡੇ ਨੇਤਾਵਾਂ ਨੂੰ ਬੁਲਾਇਆ ਗਿਆ ਹੈ।

ALSO READ:-

केन्द्र सरकार की तरफ से पिछले साल लाए गए तीन नए कृषि कानूनों के विरोध में प्रदर्शन कर रहे किसानों के आंदोलन का आज एक साल पूरा

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *