Hoshiarpur Corona Positive ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ 13 Hoshiarpur Corona Positive ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ 13
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
CORONA POSITIVE NEWS PUNJAB

ਹੁਸ਼ਿਆਰਪੁਰ ਦੇ ਇੱਕ ਸਰਕਾਰੀ ਸਕੂਲ ਵਿੱਚ 13 ਵਿਦਿਆਰਥੀਆਂ ਦੀ ਰਿਪੋਰਟ Corona Positive ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

1

AZAD SOCH:-

Hoshiarpur,(AZAD SOCH NEWS) :- ਕੋਰੋਨਾ ਇੱਕ ਵਾਰ ਫਿਰ ਦੇਸ਼ ਵਿੱਚ ਪੈਰ ਪਸਾਰਨ ਲੱਗ ਗਿਆ ਹੈ,ਪੰਜਾਬ ਵਿੱਚ ਮੁੜ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ,ਵਿਦਿਆਰਥੀਆਂ ਦੀ ਵੈਕਸੀਨੇਸ਼ਨ (Vaccination) ਨਾ ਹੋਣ ਕਰਕੇ ਉਹ ਅਜੇ ਵੀ ਇਸ ਖਤਰੇ ਦੀ ਚਪੇਟ ਵਿੱਚ ਹਨ,ਇਸੇ ਖਤਰੇ ਵਿਚਾਲੇ ਹੁਸ਼ਿਆਰਪੁਰ (Hoshiarpur) ਦੇ ਇੱਕ ਸਰਕਾਰੀ ਸਕੂਲ ਵਿੱਚ 13 ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ (Corona Positive) ਆਉਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ,ਜਿਸ ਤੋਂ ਬਾਅਦ ਸਕੂਲ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। 

ALSO READ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ

ਅਧਿਕਾਰੀਆਂ ਨੇ ਦੱਸਿਆ ਕਿ ਪਾਜ਼ੀਟਿਵ ਵਿਦਿਆਰਥੀਆਂ ਨੂੰ ਘਰ ਵਿਚ ਹੀ ਆਈਸੋਲੇਟ (Isolate) ਕਰ ਦਿੱਤਾ ਗਿਆ ਹੈ,ਸਾਰੇ ਕੋਰੋਨਾ ਪਾਜ਼ੀਟਿਵ (Corona Positive) ਵਿਦਿਆਰਥੀਆਂ ਦੀ ਉਮਰ 15-16 ਸਾਲ ਜਾਂ ਇਸ ਤੋਂ ਘੱਟ ਦੱਸੀ ਜਾ ਰਹੀ ਹੈ,ਦੂਜੇ ਪਾਸੇ ਸਿਹਤ ਵਿਭਾਗ (Department of Health) ਦੇ ਸੂਤਰਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ (Corona Virus) ਲਈ ਨਾਂਮਾਤਰ ਸੈਂਪਲਿੰਗ (Nominal Sampling) ਕੀਤੀ ਜਾ ਰਹੀ ਸੀ,ਉਨ੍ਹਾਂ ਕਿਹਾ ਕਿ ਜਦੋਂ ਪਾਜ਼ੀਟਿਵ ਕੇਸ (Positive Case) ਸਾਹਮਣੇ ਆਇਆ ਤਾਂ ਸਕੂਲਾਂ ਵਿੱਚ ਰੈਂਡਮ ਸੈਂਪਲਿੰਗ (Random Sampling) ਕੀਤੀ ਗਈ,ਉਨ੍ਹਾਂ ਕਿਹਾ ਕਿ ਬੱਚਿਆਂ ਦਾ ਟੀਕਾਕਰਨ ਨਾ ਹੋਣਾ ਇਨਫੈਕਸ਼ਨ ਫੈਲਣ (The Spread of Infection) ਦਾ ਕਾਰਨ ਹੋ ਸਕਦਾ ਹੈ।

ਮੁਕੇਰੀਆਂ ਦੇ ਐਸਡੀਐਮ ਨਵਨੀਤ ਬੱਲ (Mukerian SDM Navneet Bal) ਨੇ ਦੱਸਿਆ ਕਿ ਸਿਹਤ ਵਿਭਾਗ (Department of Health) ਨੇ ਟੈਸਟ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੈਂਪਲ ਲੈ ਲਏ ਗਏ ਹਨ,ਇਲਾਕੇ ਦੇ ਪਿੰਡਾਂ ਵਿੱਚ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ,ਪੂਰੇ ਸਕੂਲ ਕੈਂਪਸ ਨੂੰ ਸੈਨੇਟਾਈਜ਼ (Sanitize The School Campus) ਕਰ ਦਿੱਤਾ ਗਿਆ ਹੈ ਅਤੇ ਇਲਾਕੇ ਦੇ ਲੋਕਾਂ ਨੂੰ ਮਾਸਕ ਪਹਿਨਣ ਸਣੇ ਕੋਵਿਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ,ਸਿਵਲ ਸਰਜਨ ਡਾ. ਪਰਮਿੰਦਰ ਕੌਰ (Civil Surgeon Dr. Parminder Kaur) ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *