ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਬੇਰੁਜ਼ਗਾਰਾਂ ਨੇ ਨਾਅਰੇ ਲਾਏ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਬੇਰੁਜ਼ਗਾਰਾਂ ਨੇ ਨਾਅਰੇ ਲਾਏ ਗਏ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਬੇਰੁਜ਼ਗਾਰਾਂ ਨੇ ਨਾਅਰੇ ਲਾਏ ਗਏ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਬੇਰੁਜ਼ਗਾਰਾਂ ਨੇ ਨਾਅਰੇ ਲਾਏ ਗਏ

3

Azad Soch:-

ਮਹਿਲ ਕਲਾਂ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇ ਲਾਏ ਗਏ ਹਨ। ਪੁਲੀਸ ਵੱਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ ‘ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿੱਚ ਖ਼ਲਲ ਪਾਉਂਦੇ ਹਨ।ਉਨ੍ਹਾਂ ਦੇ ਖਿਲਾਫ ਹੁਣ ਪਰਚੇ ਹੋਣਗੇ। ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ। ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵੱਲੋਂ ਚਰਨਜੀਤ ਚੰਨੀ ਖ਼ਿਲਾਫ਼

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ ‘ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿਚ ਕੱਚੇ ਐਨ.ਐੱਚ.ਐਮ. ਮੁਲਾਜ਼ਮਾਂ ਤੇ ਬੇਰੁਜ਼ਗਾਰ ਅਧਿਆਪਕਾਂ ,ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਿਲ ਹਨ। ਕਾਂਗਰਸ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਡਾ.ਵੇਰਕਾ ਵੱਲੋਂ‘Energy Saving Market’ ਵਿੱਚ ਨਿਵੇਸ਼ ਲਈ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਲਈ ਵਿੱਤੀ ਸੰਸਥਾਵਾਂ ਨੂੰ ਅਪੀਲ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *