NEW DELHI,(AZAD SOCH NEWS):- ਕਾਂਗਰਸ ਨਾਲ ਚੱਲ ਰਹੇ ਕਾਟੋ-ਕਲੇਸ਼ (Bite-Conflict) ਵਿਚਾਲੇ ਪ੍ਰਨੀਤ ਕੌਰ (Preneet Kaur) ਨੇ ਸ਼ੁੱਕਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ (Minister Rajnath Singh) ਨਾਲ ਮੁਲਾਕਾਤ ਕੀਤੀ,ਇਸ ਨੂੰ ਭਾਜਪਾ ਨਾਲ ਵਧਾਈ ਜਾ ਰਹੀ ਨੇੜਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ,ਹਾਲਾਂਕਿ, ਪ੍ਰਨੀਤ ਕੌਰ ਨੇ ਇਸ ਮੁਲਾਕਾਤ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਮਿਲ ਕੇ 1965/71 ਦੇ ਜੰਗੀ ਸੈਨਿਕਾਂ ਲਈ “ਯੁੱਧ ਸਨਮਾਨ ਸਕੀਮ” (“War Honors Scheme”) ਤਹਿਤ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦੀ ਮੰਗ ਰੱਖੀ ਹੈ,ਦੱਸ ਦੇਈਏ ਕਿ ਕੈਪਟਨ ਨੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ ਤੇ ਹੁਣ ਉਹ ਭਾਜਪਾ ਨਾਲ ਮਿਲ ਕੇ ਵਿਧਾਨ ਚੋਣਾਂ ਲੜਨ ਦੇ ਚਾਹਵਾਨ ਹੈ,ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਦਾ ਸਾਥ ਦੇਣ ਕਰਕੇ ਕਾਂਗਰਸ ਨੇ ਪ੍ਰਨੀਤ ਕੌਰ (Preneet Kaur) ‘ਤੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਦੋਸ਼ ਲਾਇਆ ਹੈ, ਜਿਸ ‘ਤੇ ਨੋਟਿਸ ਜਾਰੀ ਕਰਕੇ ਅਗਲੇ ਸੱਤ ਦਿਨਾਂ ਵਿੱਚ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ।
ALSO READ:-
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ‘ਚ ਹੋਏ ਸ਼ਾਮਿਲ,ਪੰਜਾਬ ‘ਚ ਵੱਡਾ ਸਿਆਸੀ ਧਮਾਕਾ
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow