ਪੰਜਾਬ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਪੰਜਾਬ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਦਾ ਐਲਾਨ

6

AZAD SOCH:-

Chandigarh,(AZAD SOCH NEWS):-  ਸ਼ੋਸ਼ਲ ਮੀਡੀਆ ਪਲੇਟਫਾਰਮਾਂ (Social Media Platforms) `ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) (Great Sikh Martyr Baba Jeevan Singh (Bhai Jaita Ji)) ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ (Guru Tegh Bahadur Ji) ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ `ਤੇ ਗਜ਼ਟਿਡ ਛੁੱਟੀ (Gazetted leave) ਦਾ ਐਲਾਨ ਕੀਤਾ ਸੀ।

ਹਾਲਾਂਕਿ ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ, ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, `ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ,ਬੁਲਾਰੇ ਨੇ ਅੱਗੇ ਦੱਸਿਆ ਕਿ ਕਿਉਂਕਿ ਬਾਬਾ ਜੀਵਨ ਸਿੰਘ ਜੀ (Baba Jiwan Singh Ji) ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ।

ਅਤੇ ਹੁਣ ਮੁੱਖ ਮੰਤਰੀ ਚੰਨੀ (Chief Minister Channi) ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) (Great Sikh Martyr Baba Jeevan Singh (Bhai Jaita Ji)) ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ,ਇਸ ਕਰਕੇ ਏਸੇ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।

ਮੁੱਖ ਮੰਤਰੀ ਪੰਜਾਬ ਸ ਚਰਨਜੀਤ ਸਿੰਘ ਚੰਨੀ ਨੇ ਜਿਲਾ ਪ੍ਰੀਸ਼ਦ ਮੈਂਬਰ,ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚਾਂ ਨਾਲ ਮੀਟਿੰਗ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *