ਮੋਰਚਾ ਫ਼ਤਹਿ ਕਰਨ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ ਮੋਰਚਾ ਫ਼ਤਹਿ ਕਰਨ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Farmer leaders pay obeisance to Sri Harmandir Sahib today after conquering Morcha

ਮੋਰਚਾ ਫ਼ਤਹਿ ਕਰਨ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ, ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

9

AZAD SOCH:-

Amritsar,(AZAD SOCH NEWS):- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਦੇਸ਼ ਭਰ ਦੇ ਕਿਸਾਨ ਜਸ਼ਨ ਮਨਾ ਰਹੇ ਹਨ,ਦਿੱਲੀ ਤੋਂ ਪੰਜਾਬ ਪਹੁੰਚੇ ਕਿਸਾਨ ਅੱਜ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ,ਮੋਰਚਾ ਫਤਹਿ (Morcha Fateh) ਕਰਨ ਉਪਰੰਤ ਕਿਸਾਨ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ,ਕਿਸਾਨ ਆਗੂਆਂ ਵਲੋਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਵਾਈ ਗਈ।ਇਸ ਮੌਕੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਸਣੇ ਹੋਰ ਵੀ ਕਈ ਆਗੂ ਸ਼ਾਮਲ ਹਨ।

ਕਿਸਾਨ ਆਗੂਆਂ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ (Gurdwara Sri Manji Sahib Diwan Hall) ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ,ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਕਿਸਾਨਾਂ ਦੇ ਸਵਾਗਤ ਲਈ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਗਈਆਂ,ਕਿਸਾਨਾਂ ਦਾ ਫੁੱਲਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਦੀ ਵਾਪਸੀ ਦਾ ਸਿਲਸਿਲਾ ਜਾਰੀ ਹੈ,ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨ ਹੁਣ ਪੂਰੇ ਜਸ਼ਨਾਂ ਨਾਲ ਪੰਜਾਬ ਪਰਤ ਰਹੇ ਹਨ,ਇਸ ਦੌਰਾਨ ਹਰ ਇਲਾਕੇ ਵਿਚ ਕਿਸਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ।

Rakesh Tikait: ਅੰਦੋਲਨ ਖਤਮ ਹੋਣ ਤੋਂ ਬਾਅਦ Maharashtra-Tamil Nadu ‘ਚ ਕਿਸਾਨਾਂ ਦੀ Meeting

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *