‘ਪੰਜਾਬ ਦੀ ਸਿਆਸਤ ‘ਚ ਕਰਾਂਗੇ ਕੋਈ ਵੱਡਾ ਧਮਾਕਾ,Gurnam Singh Chaduni ‘ਪੰਜਾਬ ਦੀ ਸਿਆਸਤ ‘ਚ ਕਰਾਂਗੇ ਕੋਈ ਵੱਡਾ ਧਮਾਕਾ,Gurnam Singh Chaduni
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
We will make a big splash in Punjab's politics, announces farmer leader Gurnam Chaduni

‘ਪੰਜਾਬ ਦੀ ਸਿਆਸਤ ‘ਚ ਕਰਾਂਗੇ ਕੋਈ ਵੱਡਾ ਧਮਾਕਾ,ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦਾ ਐਲਾਨ

3

AZAD SOCH:-

AMRITSAR SAHIB,(AZAD SOCH NEWS):- ਖੇਤੀ ਕਾਨੂੰਨ (Agricultural Law) ਵਾਪਸ ਲੈਣ ਅਤੇ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਤੋਂ ਬਾਅਦ ਨੂੰ ਕਿਸਾਨ ਜਥੇਬੰਦੀਆਂ ਅੰਮ੍ਰਿਤਸਰ ਪੁੱਜੀਆਂ,ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਨਤਮਸਤਕ ਹੋਣ ਤੋਂ ਬਾਅਦ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ (Farmer Leader Gurnam Singh Chaduni) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਕੁਝ ਦਿਨਾਂ ਵਿਚ ਪੰਜਾਬ ਦੀ ਸਿਆਸਤ ਵਿਚ ਕੋਈ ਵੱਡਾ ਧਮਾਕਾ ਕਰਨਗੇ,ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ (Farmer Leader Gurnam Singh Chaduni) ਨੇ ਇਹ ਵੀ ਸੰਕੇਤ ਦਿੱਤੇ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਕੁਝ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸਿਆਸਤ ਵਿਚ ਐਂਟਰੀ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਲੰਮੀ ਜੱਦੋ ਜਹਿਦ ਤੋਂ ਬਾਅਦ ਘਰ ਪਰਤ ਆਏ ਹਨ, ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਕਿਸਾਨ ਅੰਦੋਲਨ ਨੂੰ ਸਫਲ ਬਣਾਇਆ ਹੈ,ਇੱਕ ਸਾਲ 14 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕਿਸਾਨਾਂ ਨੇ ਇਹ ਅੰਦੋਲਨ ਜਿੱਤਿਆ ਹੈ ਤੇ ਇਸੇ ਲਈ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ (Giving Thanks To God) ਲਈ ਸ੍ਰੀ ਹਰਿਮੰਦਰ ਸਾਹਿਬ (Sri Harmandir Sahib Ji) ਮੱਥਾ ਟੇਕਣ ਪੁੱਜੇ ਹਾਂ,ਇਸ ਮੌਕੇ ਉਨ੍ਹਾਂ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਹਰਿਆਣਾ ਸਰਕਾਰ ਤੋਂ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ,ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇਸ ਲਈ ਗਲਬਾਤ ਚੱਲ ਰਹੀ ਹੈ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਸ਼ਹੀਦ ਪਰਿਵਾਰਾਂ ਨੂੰ ਸਰਕਾਰ ਵੱਲੋਂ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ।

ਚੌਧਰੀ ਰਾਕੇਸ਼ ਟਿਕੈਤ ਦਾ ਪੰਜਾਬ ਪਹੁੰਚਣ ‘ਤੇ ਸ਼ਾਨਦਾਰ ਸਵਾਗਤ,ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *