AZAD SOCH NEWS:- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸੂਬੇ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ,ਸੁਖਬੀਰ ਸਿੰਘ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi), ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਪੁਲੀਸ ਅਧਿਕਾਰੀਆਂ ’ਤੇ ਉਨ੍ਹਾਂ ਤੇ ਬਿਕਰਮ ਸਿੰਘ ਮਜੀਠੀਆ (Bikram Singh Majithia) ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਲਈ ਦਬਾਅ ਪਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਪੁਲੀਸ ਵਿਭਾਗ (Police Department) ’ਤੇ ਕਬਜ਼ਾ ਕਰ ਲਿਆ ਹੈ ਅਤੇ ਪੁਲੀਸ ਅਧਿਕਾਰੀਆਂ ਨੂੰ ਸੀਨੀਅਰ ਅਕਾਲੀ ਆਗੂਆਂ (Senior Akali leaders) ਖ਼ਿਲਾਫ਼ ਕਾਰਵਾਈ ਕਰਨ ਲਈ ਮਜਬੂਰ ਕਰ ਰਹੀ ਹੈ,ਉਨ੍ਹਾਂ ਕਿਹਾ ਕਿ ਇਮਾਨਦਾਰ ਪੁਲੀਸ ਅਧਿਕਾਰੀਆਂ ਨੇ ਇਨ੍ਹਾਂ ਗੈਰ-ਸੰਵਿਧਾਨਕ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ,ਉਨ੍ਹਾਂ ਦਾਅਵਾ ਕੀਤਾ ਕਿ ਇਸੇ ਕਰਕੇ ਬਿਊਰੋ ਆਫ਼ ਇਨਵੈਸਟੀਗੇਸ਼ਨ (Bureau of Investigation) ਦੇ ਦੋ ਅਧਿਕਾਰੀਆਂ ਨੂੰ ਬੜੀ ਤੇਜ਼ੀ ਨਾਲ ਬਦਲਿਆ ਗਿਆ ਹੈ,ਪਿਛਲੇ ਮਹੀਨੇ ਬਾਦਲ ਨੇ ਪੰਜਾਬ ਦੀ ਸੱਤਾਧਾਰੀ ਕਾਂਗਰਸ ‘ਤੇ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਸੀ।
Delhi ਦੇ ਪ੍ਰਦੂਸ਼ਣ ਲਈ Punjab ਤੇ Haryana ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰੇ AAP ਸਰਕਾਰ:ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ
ਅਕਾਲੀ ਆਗੂ ਦਲਜੀਤ ਸਿੰਘ ਚੀਮਾ (Akali Leader Daljit Singh Cheema) ਨੇ ਵੀ ਹਾਲ ਹੀ ਵਿੱਚ ਦੋਸ਼ ਲਾਇਆ ਸੀ ਕਿ ਕਾਂਗਰਸ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫ਼ਤਾਰ ਕਰਨ ’ਤੇ ਤੁਲੀ ਹੋਈ ਹੈ,ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦਾਅਵਾ ਕੀਤਾ ਕਿ ਕਾਂਗਰਸ ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਬਦਲਾਖੋਰੀ ਦਾ ਰਾਹ ਅਪਣਾ ਰਹੀ ਹੈ,ਉਨ੍ਹਾਂ ਦੋਸ਼ ਲਾਇਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਦਿਨ ਪਹਿਲਾਂ ਬਿਕਰਮ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਅਸੀਂ ਪਹਿਲਾਂ ਵੀ ਮੈਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਸੀ,ਦੱਸ ਦੇਈਏ ਕਿ ਕਾਂਗਰਸੀ ਆਗੂਆਂ ਵੱਲੋਂ ਬਿਕਰਮ ਸਿੰਘ ਮਜੀਠੀਆ (Bikram Singh Majithia) ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਗਏ ਹਨ,ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਲਗਾਤਾਰ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਅਕਾਲੀ ਦਲ (Akali Dal) ਦੇ ਆਗੂਆਂ ਖਿਲਾਫ ਕਾਰਵਾਈ ਕਰਨ ਲਈ ਦਬਾਅ ਬਣਾ ਰਹੇ ਹਨ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow