ਆਮ ਆਦਮੀ ਪਾਰਟੀ ਆਗੂ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਆਮ ਆਦਮੀ ਪਾਰਟੀ ਆਗੂ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Former MLA Jagtar Singh Rajla, a candidate from Aam Aadmi Party leader's Samana, joined the Congress

ਆਮ ਆਦਮੀ ਪਾਰਟੀ ਆਗੂ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਕਾਂਗਰਸ ਚ ਹੋਏ ਸ਼ਾਮਲ

2

AZAD SOCH:-

Chandigarh,(AZAD SOCH NEWS):- 2017 ਦੀਆ ਵਿਧਾਨ ਸਭਾ ਚੋਣਾਂ (Assembly Elections) ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ (Former MLA Jagtar Singh Rajla) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi), ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ,ਸੀਨੀਅਰ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਸਮਾਣਾ (Punjab Mandi Board Chairman Lal Singh and Samana) ਤੋਂ ਵਿਧਾਇਕ ਰਾਜਿੰਦਰ ਸਿੰਘ (MLA Rajinder Singh) ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ,ਰਾਜਲਾ 1997 ਤੋ 2002 ਸਮਾਣਾ ਤੋਂ ਵਿਧਾਇਕ ਰਹੇ,ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸਰਦਾਰ ਹਰਦਿਆਲ ਸਿੰਘ ਰਾਜਲਾ ਵੀ ਸਮਾਣਾ ਤੋਂ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਮੈਂਬਰ ਰਹਿ ਚੁੱਕੇ ਹਨ।  

ਪਾਰਟੀ ਵਿਚ ਰਾਜਲਾ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਕਿਹਾ ਕਿ ਰਾਜਲਾ ਪਰਿਵਾਰ ਦਾ ਪਟਿਆਲਾ ਖੇਤਰ ਵਿਚ ਇਕ ਆਪਣਾ ਰਸੂਖ ਹੈ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਨਾਲ ਪਾਰਟੀ ਸਮਾਣਾ ਹਲਕੇ ਅਤੇ ਨਾਲ ਦੇ ਹਲਕਿਆਂ ਵਿੱਚ ਹੋਰ ਮਜ਼ਬੂਤ ਹੋਵੇਗੀ,ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਫ਼ੈਸਲਿਆਂ ਕਾਰਨ ਅੱਜ ਹਰ ਵਿਅਕਤੀ ਪੰਜਾਬ ਦੇ ਚੰਗੇ ਭਵਿੱਖ ਲਈ ਕਾਂਗਰਸ ਨਾਲ ਜੁੜਨਾ ਚਾਹੁੰਦਾ ਹੈ,ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਇਕ ਪਲੇਟਫਾਰਮ ਤੇ ਇਕੱਠਾ ਹੋਣਾ ਚਾਹੀਦਾ ਹੈ,ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਇੱਕੋ ਇੱਕ ਟੀਚਾ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਖਰੇ ਉਤਰਨਾ ਹੈ,ਜਿਸ ਲਈ ਉਹ ਦਿਨ ਰਾਤ ਯਤਨ ਕਰ ਰਹੇ ਹਨ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਸਮੇਤ ਬਾਕੀ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਕਰਨ ਤੇ ਧੰਨਵਾਦ ਕਰਦਿਆਂ ਜਗਤਾਰ ਸਿੰਘ ਰਾਜਲਾ (Jagtar Singh Rajla) ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਹਰ ਵਿਅਕਤੀ ਇਹ ਗੱਲ ਸਮਝ ਚੁੱਕਾ ਹੈ ਕਿ ਜੇਕਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਮੁੜ ਲੈ ਕੇ ਆਉਣਾ ਹੈ ਤਾਂ ਕਾਂਗਰਸ ਦੀ ਸਰਕਾਰ ਇੱਕ ਵਾਰ ਫੇਰ ਬਣਾਉਣੀ ਜ਼ਰੂਰੀ ਹੈ,ਆਮ ਆਦਮੀ ਪਾਰਟੀ (Aam Aadmi Party) ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ (Kejriwal) ਝੂਠ ਦਾ ਸੌਦਾਗਰ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ਉੱਤੇ ਕਬਜ਼ਾ ਕਰਨਾ ਚਾਹੁੰਦਾ ਹੈ ਪ੍ਰੰਤੂ ਅਣਖੀ ਪੰਜਾਬੀ ਉਸ ਦਾ ਇਹ ਸੁਪਣਾ ਕਦੀ ਵੀ ਪੂਰਾ ਨਹੀਂ ਹੋਣ ਦੇਣਗੇ,ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਦੇ ਵਰਕਰ ਵਜੋਂ ਕਾਰਜ ਕਰਨਗੇ ਅਤੇ ਇਕ ਵਾਰ ਫੇਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣਗੇ।

ਕਾਂਗਰਸ ਵਲੋਂ ਪੰਜਾਬ ਚੋਣ ਪੈਨਲ ਦਾ ਗਠਨ,ਨਵਜੋਤ ਸਿੰਘ ਸਿੱਧੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *