ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ Vijay Kalra ਦਾ Punjab Lok Congress ਨਾਲ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ Vijay Kalra ਦਾ Punjab Lok Congress ਨਾਲ
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Punjab Arhatya Association President Vijay Kalra's joining Punjab Lok Congress signals danger to Indian National Congres

ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਦਾ ਪੰਜਾਬ ਲੋਕ ਕਾਂਗਰਸ ਨਾਲ ਜੁੜਨਾ ਇੰਡੀਅਨ ਨੈਸ਼ਨਲ ਕਾਂਗਰਸ ਲਈ ਖ਼ਤਰੇ ਦਾ ਸਿਗਨਲ

5

AZAD SOCH:-

Kotkapur,(AZAD SOCH NEWS):- ਇੰਡੀਅਨ ਨੈਸ਼ਨਲ ਕਾਂਗਰਸ (Indian National Congress) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ ਜਦੋਂ ਪੰਜਾਬ ਆੜ੍ਹਤੀਆ ਐਸੋਸੀਏਸ਼ਨ (Punjab Arhatya Association) ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ (Punjab Mandi Board) ਦੇ ਸੀਨੀਅਰ ਵਾਈਸ ਚੇਅਰਮੈਨ ਵਿਜੇ ਕਾਲੜਾ (Senior Vice Chairman Vijay Kalra) ਵੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਪੰਜਾਬ ਲੋਕ ਕਾਂਗਰਸ ਪਾਰਟੀ (Punjab Lok Congress Party) ਵਿੱਚ ਸ਼ਾਮਲ ਹੋ ਗਏ,ਜਿਸਨੂੰ ਲੈਕੇ ਹੁਣੇ ਤੋਂ ਅਟਕਲਾਂ ਸ਼ੁਰੂ ਹੋ ਚੁੱਕੀਆਂ ਹਨ ਕਿ ਚੋਣ ਜਾਬਤਾ ਲੱਗਣ ਤੋਂ ਬਾਅਦ ਪੰਜਾਬ ਦੇ ਬਹੁਤ ਸਾਰੇ ਆੜ੍ਹਤੀ ਵੀ ਪੰਜਾਬ ਲੋਕ ਕਾਂਗਰਸ ਨਾਲ ਜੁੜ ਸਕਦੇ ਹਨ।

ਵਿਜੇ ਕਾਲੜਾ ਦੀ ਅਗਵਾਈ ਵਿੱਚ ਪੰਜਾਬ ਭਰ ਦੇ ਆੜ੍ਹਤੀਆਂ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਕਿਸਾਨਾਂ ਵਾਂਗ ਕੇਂਦਰ ਸਰਕਾਰ ਖਿਲਾਫ ਸੰਘਰਸ਼ ਕੀਤਾ ਸੀ ਅਤੇ ਆੜ੍ਹਤੀਆਂ ਨੇ ਦਿੱਲੀ ਜਾਕੇ ਵੀ ਕਿਸਾਨਾਂ ਨੇ  ਸਮਰਥਨ ਦਿੱਤਾ ਸੀ,ਦਸੰਬਰ 2020 ਵਿੱਚ ਆੜ੍ਹਤੀ ਐਸੋਸੀਏਸ਼ਨ (Arhati Association) ਦੇ ਸੁੱਬਾ ਪ੍ਰਧਾਨ ਵਿਜੇ ਕਾਲੜਾ, ਸਮਾਣਾ ਅਨਾਜ ਮੰਡੀ (Samana Grain Market) ਦੇ ਪ੍ਰਧਾਨ ਪਵਨ ਕੁਮਾਰ ਗੋਇਲ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਨਵਾਂਸ਼ਹਿਰ ਦੀ ਆੜ੍ਹਤੀ ਐਸੋਸੀਏਸ਼ਨ  ਦੇ ਪ੍ਰਧਾਨ ਬਲਜਿੰਦਰ ਸਿੰਘ ਵਾਲੀਆ, ਰਾਜਪੁਰਾ ਦੇ ਪ੍ਰਧਾਨ ਹਰਦੀਪ ਸਿੰਘ,, ਰਾਜਪੁਰਾ ਦੇ ਵੱਡੇ ਆੜ੍ਹਤੀਆਂ ਕਰਤਾਰ ਸਿੰਘ ਅਤੇ ਅਮਰੀਕ ਸਿੰਘ ਸਮੇਤ ਕੁੱਲ 14 ਆੜ੍ਹਤੀਆਂ ‘ਤੇ ਪੰਜਾਬ ਭਰ ‘ਚ ਛਾਪੇਮਾਰੀ ਕੀਤੀ ਗਈ ਸੀ।

ਉਸ ਸਮੇਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਦੋਸ਼ ਲਾਇਆ ਸੀ ਕਿ ਇਹ ਸਭ ਕੁਝ ਆੜ੍ਹਤੀਆਂ ‘ਤੇ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਵੀ ਕਿਸਾਨ ਅੰਦੋਲਨ ਨੂੰ ਲਗਾਤਾਰ ਸਮਰਥਨ ਦੇ ਰਹੇ ਹਨ ਅਤੇ ਆੜ੍ਹਤੀਆਂ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਮੋਟਾ ਚੰਦਾ ਵੀ ਦਿੱਤਾ ਜਾ ਰਿਹਾ ਹੈ,ਇਸ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ (Punjab Police) ਨੂੰ ਵੀ ਸੂਚਿਤ ਨਹੀਂ ਕੀਤਾ ਗਿਆ ਅਤੇ ਇਨਕਮ ਟੈਕਸ ਦੀਆਂ ਟੀਮਾਂ ਨੇ ਆਪਣੇ ਨਾਲ ਸੀਆਰਪੀਐਫ (CRPF) ਦੇ ਜਵਾਨਾਂ ਨੂੰ ਲੈਕੇ ਇਹ ਛਾਪੇਮਾਰੀ ਕੀਤੀ ਸੀ,ਚਰਚਾ ਮੁਤਾਬਿਕ ਜਿਲਾ ਫਰੀਦਕੋਟ (District Faridkot) ਨਾਲ ਸੰਬੱਧਤ ਵੱਡੇ ਆੜ੍ਹਤੀ ਆਗੂ ਵੀ ਪੰਜਾਬ ਲੋਕ ਕਾਂਗਰਸ (Punjab Lok Congress) ਦਾ ਪੱਲਾ ਫੜ ਸਕਦੇ ਹਨ।

Punjab Cabinet ਵੱਲੋਂ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਮਨਜ਼ੂਰੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *