Sachkhand Sri Harmandir Sahib ਵਿਖੇ ਪਾਵਨ ਸਰੋਵਰ ਵਿਚ ਗੁਟਕਾ ਸਾਹਿਬ ਸੁੱਟਣ ਵਾਲੇ Sachkhand Sri Harmandir Sahib ਵਿਖੇ ਪਾਵਨ ਸਰੋਵਰ ਵਿਚ ਗੁਟਕਾ ਸਾਹਿਬ ਸੁੱਟਣ ਵਾਲੇ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.
Man who threw Gutka Sahib in Pawan Sarovar at Sachkhand Sri Harmandir Sahib handed over to Shiromani Committee

Sachkhand Sri Harmandir Sahib ਵਿਖੇ ਪਾਵਨ ਸਰੋਵਰ ਵਿਚ ਗੁਟਕਾ ਸਾਹਿਬ ਸੁੱਟਣ ਵਾਲੇ ਵਿਅਕਤੀ ਨੂੰ Shiromani Committee ਅਧਿਕਾਰੀਆਂ ਕੀਤਾ ਪੁਲਿਸ ਹਵਾਲੇ

1

AZAD SOCH:-

Amritsar, 15 December 2021,(AZAD SOCH NEWS):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਇਕ ਨੌਜੁਆਨ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ (Holy Gutka Sahib of Gurbani) ਨੂੰ ਸਰੋਵਰ ਵਿਚ ਸੁੱਟਣ ਦੀ ਵਾਪਰੀ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ,ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਘਟਨਾ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਕ ਨੌਜੁਆਨ ਜਿਸ ਨੇ ਆਪਣੇ ਕੇਸ ਕਤਲ ਕਰਵਾਏ ਹੋਏ ਹਨ, ਨੇ ਆਪਣੀ ਜੇਬ ਵਿੱਚੋਂ ਗੁਰਬਾਣੀ ਦਾ ਪਾਵਨ ਗੁਟਕਾ ਸਾਹਿਬ ਕੱਢ ਕੇ ਸਰੋਵਰ ਵਿਚ ਸੁੱਟ ਦਿੱਤਾ,ਇਹ ਨੌਜੁਆਨ ਆਪਣਾ ਨਾਮ ਰਣਬੀਰ ਸਿੰਘ ਦੱਸਦਾ ਹੈ, ਜਿਸ ਨੂੰ ਡਿਊਟੀ ਕਰ ਰਹੇ ਮੁਲਾਜ਼ਮਾਂ ਨੇ ਮੌਕੇ ’ਤੇ ਕਾਬੂ ਕਰਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਪੁਲਿਸ ਹਵਾਲੇ ਕਰ ਦਿੱਤਾ ਹੈ,ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ ਇਹ ਘਟਨਾ ਅਚਾਨਕ ਵਾਪਰੀ ਘਟਨਾ ਨਹੀਂ, ਸਗੋਂ ਸੋਚੀ ਸਮਝੀ ਸਾਜ਼ਿਸ਼ ਹੈ, ਜੋ ਸਿੱਖਾਂ ਦੀਆਂ ਭਾਵਨਾਵਾਂ ਭੜਕਾ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਵਿਚ ਦਰਜ਼ ਗੁਰਬਾਣੀ ਸਾਨੂੰ ਸਹੀ ਜੀਵਨ ਮਾਰਗ ਦੱਸਦਿਆਂ ਮਨੁੱਖਤਾ ਨੂੰ ਏਕੇ ਦਾ ਸੁਨੇਹਾ ਦਿੰਦੀ ਹੈ,ਗੁਰਬਾਣੀ ਦੀ ਬੇਅਦਬੀ ਕਰਨਾ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਹੈ,ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੇ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਸਾਹਮਣੇ ਲਿਆ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ,ਉਨ੍ਹਾਂ ਕਿਹਾ ਕਿ ਪਹਿਲਾਂ ਵੀ ਵੱਖ-ਵੱਖ ਥਾਵਾਂ ’ਤੇ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਨ੍ਹਾਂ ਨੇ ਸਿੱਖ ਹਿਰਦਿਆਂ ਤਾਰ-ਤਾਰ ਕੀਤਾ ਹੈ, ਪਰ ਸਰਕਾਰਾਂ ਵੱਲੋਂ ਦੋਸ਼ੀਆਂ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾਂਦਾ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *