ਕੱਲ੍ਹ ਤੋਂ ਮੁੜ ਸੜਕਾਂ ‘ਤੇ ਦੌੜਨਗੀਆਂ ਸਰਕਾਰੀ ਬੱਸਾਂ
Chandigarh,(Azad Soch News):- ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) (Punjab Road Transport Corporation (PRTC)) ਅਤੇ ਪਨਬੱਸ (PUNBUS) ਦੇ ਕੱਚੇ ਕਰਚਾਰੀ ਕਾਫ਼ੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਨ,ਇਸ ਵਿਚਕਾਰ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ (Department of Transportation) ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਦਿੱਤੇ ਭਰੋਸੇ ਮਗਰੋਂ ਪਿਛਲੇ ਕਈ ਦਿਨਾਂ ਤੋਂ ਚੱਲਦੀ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਰੋਡਵੇਜ਼ /ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ (Punjab Roadways / Punbus And P.O. R. T. Was. Contract Employees) ਜਥੇਬੰਦੀ ਦੇ ਸੂਬਾਈ ਆਗੂ ਸਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ (Transport Minister Raja Waring) ਨਾਲ ਇਕ ਵਫਦ ਦੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਨਵੀਆਂ ਬੱਸਾਂ ਪਾਉਣ ਲਈ ਯੁਨੀਅਨ ਦੀ ਮੰਗ ‘ਤੇ ਟਰਾਂਸਪੋਰਟ ਮੰਤਰੀ ਵਲੋਂ 842 ਨਵੀਆਂ ਬੱਸਾਂ ਜਲਦੀ ਸੜਕਾਂ ਉੱਪਰ ਚਲਾਉਣ ਲਈ ਭਰੋਸਾ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ‘ਤੇ ਟਰਾਂਸਪੋਰਟ ਮੰਤਰੀ ਵਲੋਂ ਤਿਆਰ ਏਜੰਡੇ ਤਹਿਤ ਆਉਣ ਵਾਲੇ ਕੁੱਝ ਦਿਨਾਂ ਤੱਕ ਜਲਦੀ ਹੀ ਕੈਬਨਿਟ ਤੋਂ ਪ੍ਰਵਾਨਗੀ ਲੈ ਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ, ਦੂਸਰੀਆਂ ਮੰਗਾਂ ਜਿਵੇਂ Data Entry Operator, Advance Booking ਆਦਿ ਦੀ ਤਨਖਾਹ ਜਲਦੀ ਵਧਾਉਣ ਬਾਰੇ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਹਾਂ ਪੱਖੀ ਰਵੱਈਏ ਨੂੰ ਦੇਖਦਿਆਂ ਹੋਇਆਂ ਚੱਲ ਰਹੀ ਹੜਤਾਲ ਨੂੰ ਮੁਲਤਵੀ ਕਰਕੇ ਕੱਲ੍ਹ 16 ਦਸੰਬਰ ਤੋਂ ਬੱਸਾਂ ਨੂੰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow