AZAD SOCH NEWS:- ਰਾਕੇਸ਼ ਟਿਕੈਤ (Rakesh Tikait) ਨੇ ਬੁੱਧਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੋਣ ਨਹੀਂ ਲੜਨ ਜਾ ਰਹੇ ਹਨ,ਦਿੱਲੀ ਤੋਂ ਪਰਤਦੇ ਸਮੇਂ ਮੇਰਠ ਵਿਚ ਕਿਸਾਨਾਂ ਨੇ ਕੱਲ੍ਹ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ,ਇਕ ਨਿਊਜ਼ ਏਜੰਸੀ (News Agency) ਨਾਲ ਗੱਲ ਕਰਦੇ ਹੋਏ ਉਹਨਾਂ ਨੇ ਕਿਹਾ ਕਿ “ਮੈਂ ਕੋਈ ਚੋਣ ਨਹੀਂ ਲੜਨ ਜਾ ਰਿਹਾ ਹਾਂ ਅਤੇ ਕਿਸੇ ਵੀ ਸਿਆਸੀ ਪਾਰਟੀ ਨੂੰ ਆਪਣੇ ਪੋਸਟਰਾਂ ਵਿਚ ਮੇਰਾ ਨਾਮ ਜਾਂ ਫੋਟੋ ਨਹੀਂ ਵਰਤਣੀ ਚਾਹੀਦੀ,” ਇਸ ਦੇ ਨਾਲ ਹੀ ਦੱਸ ਦਈਏ ਕਿ ਰਾਕੇਸ਼ ਟਿਕੈਤ (Rakesh Tikait) ਨੇ ਇਹ ਬਿਆਨ ਉਸ ਸਮੇਂ ਦਿੱਤਾ ਜਦੋਂ ਬੀਤੇ ਦਿਨ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ (Former Chief Minister Akhilesh Yadav) ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦਿੱਤਾ ਸੀ।
ਦਰਅਸਲ, ਜੌਨਪੁਰ ਰੈਲੀ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਸੀ ਕਿ ਉਹ ਰਾਕੇਸ਼ ਟਿਕੈਤ (Rakesh Tikait) ਨੂੰ ਲੰਮੇ ਸਮੇਂ ਤੋਂ ਜਾਣਦੇ ਹਨ ਅਤੇ ਉਹ ਸਮੇਂ-ਸਮੇਂ ‘ਤੇ ਕਿਸਾਨਾਂ ਦੇ ਮੁੱਦਿਆਂ ਨੂੰ ਚੁੱਕਦੇ ਰਹੇ ਹਨ,ਅਖਿਲੇਸ਼ ਨੇ ਕਿਹਾ ਸੀ ਕਿ ਜੇਕਰ ਰਾਕੇਸ਼ ਟਿਕੈਤ (Rakesh Tikait) ਚੋਣ ਲੜਨਾ ਚਾਹੁੰਦੇ ਹਨ ਤਾਂ ਇਹ ਚੰਗੀ ਗੱਲ ਹੈ ਅਤੇ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ,ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ (United Farmers Front) ਨੇ 9 ਦਸੰਬਰ ਨੂੰ ਇੱਕ ਸਾਲ ਤੋਂ ਚੱਲ ਰਹੇ ਅੰਦੋਲਨ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਸੀ ਤੇ ਇਸ ਤੋਂ ਬਾਅਦ 11 ਦਸੰਬਰ ਨੂੰ ਕਿਸਾਨ ਘਰ ਪਰਤਣੇ ਸ਼ੁਰੂ ਹੋ ਗਏ ਸਨ।
ਇਹ ਕਦਮ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) (Support Value (MSP)) ‘ਤੇ ਕਮੇਟੀ ਗਠਿਤ ਕਰਨ ਅਤੇ ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਦੇ ਵਾਅਦਿਆਂ ਤੋਂ ਬਾਅਦ ਚੁੱਕਿਆ ਗਿਆ ਹੈ,ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਇੱਕ ਸਾਲ ਤੋਂ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਫਤਿਹ ਹੋ ਗਿਆ ਹੈ,ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ (Indian Farmers Union Leader Rakesh Tikait) ਦੀ ਅਗਵਾਈ ਹੇਠ ਗਾਜ਼ੀਪੁਰ ਸਰਹੱਦ (Ghazipur Border) ’ਤੇ ਡੇਰੇ ਲਾਉਣ ਵਾਲੇ ਕਿਸਾਨ ਹੁਣ ਘਰ ਪਰਤ ਆਏ ਹਨ,ਰਾਕੇਸ਼ ਟਿਕੈਤ (Rakesh Tikait) ਨੇ ਬੁੱਧਵਾਰ ਨੂੰ ਫਤਿਹ ਮਾਰਚ ਕੱਢਿਆ ਅਤੇ ਕਿਸਾਨਾਂ ਨਾਲ ਘਰ ਪਰਤ ਆਏ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow