Kotkapura 15 December 2021,(AZAD SOCH NEWS):- ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ (Famous Cricketer Harbhajan Singh) ਦੇ ਰਾਜਨੀਤੀ ਵਿੱਚ ਆਉਣ ਦੀ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ,ਇਸ ਵਾਰ ਭੱਜੀ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ,ਇਸ ਦਾ ਕਾਰਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Punjab Congress President Navjot Sidhu) ਵੱਲੋਂ ਟਵੀਟ ਕੀਤੀ ਗਈ ਤਸਵੀਰ ਹੈ,ਭੱਜੀ ਨਾਲ ਤਸਵੀਰ ਸਾਂਝੀ ਕਰਦੇ ਹੋਏ ਸਿੱਧੂ ਨੇ ਇਸ ਨੂੰ ਸੰਭਾਵਨਾਵਾਂ ਨਾਲ ਭਰਪੂਰ ਤਸਵੀਰ ਦੱਸਿਆ ਹੈ।
ਇਸ ਤੋਂ ਪਹਿਲਾਂ ਕ੍ਰਿਕਟਰ ਹਰਭਜਨ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਸਨ,ਜਿਸ ਤੋਂ ਬਾਅਦ ਹਰਭਜਨ ਸਿੰਘ ਨੂੰ ਖੁਦ ਅੱਗੇ ਆਉਣਾ ਪਿਆ,ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਸੋਸ਼ਲ ਮੀਡੀਆ (Social Media) ‘ਤੇ ਚੱਲ ਰਹੀਆਂ ਅਫਵਾਹਾਂ ਨੂੰ ਝੂਠ ਦੱਸਿਆ ਸੀ,ਇਸ ਤੋਂ ਪਹਿਲਾਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕ੍ਰਿਕਟਰ ਹਰਭਜਨ ਸਿੰਘ (Cricketer Harbhajan Singh) ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਸਨ ਪਰ ਅਜਿਹਾ ਕੁਝ ਨਹੀਂ ਹੋਇਆ।
ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ (Cricketer Harbhajan Singh) ਜਲਦ ਹੀ ਕ੍ਰਿਕਟ ਦੇ ਹਰ ਰੂਪ ਤੋਂ ਸੰਨਿਆਸ ਲੈਣ ਜਾ ਰਹੇ ਹਨ,ਅਜਿਹੇ ‘ਚ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦ ਹੀ ਰਾਜਨੀਤੀ ‘ਚ ਕਦਮ ਰੱਖਣਗੇ,ਇਸ ਸਭ ਦੇ ਵਿਚਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਬੁੱਧਵਾਰ ਨੂੰ ਕ੍ਰਿਕਟਰ ਹਰਭਜਨ ਸਿੰਘ ਨਾਲ ਆਪਣੀ ਇਕ ਫੋਟੋ ਸ਼ੇਅਰ ਕੀਤੀ ਹੈ,ਜਿਸ ‘ਚ ਉਨ੍ਹਾਂ ਨੇ ਕੈਪਸ਼ਨ ਲਿਖਿਆ ਹੈ ਕਿ ਸੰਭਾਵਨਾਵਾਂ ਨਾਲ ਭਰੀ ਤਸਵੀਰ… ਚਮਕਦੇ ਸਿਤਾਰੇ ਭੱਜੀ ਦੇ ਨਾਲ।
ਇਸ ਤੋਂ ਬਾਅਦ ਕ੍ਰਿਕਟਰ ਹਰਭਜਨ ਸਿੰਘ (Cricketer Harbhajan Singh) ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਸਿਆਸੀ ਗਲਿਆਰਿਆਂ ਵਿੱਚ ਅਟਕਲਾਂ ਸ਼ੁਰੂ ਹੋ ਗਈਆਂ ਹਨ,ਹਾਲਾਂਕਿ ਹੁਣ ਤੱਕ ਨਾ ਤਾਂ ਕਾਂਗਰਸ ਅਤੇ ਨਾ ਹੀ ਹਰਭਜਨ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ,ਹਰਭਜਨ ਸਿੰਘ ਅਗਲੇ ਸਾਲ ਇੰਡੀਅਨ ਪ੍ਰੀਮੀਅਰ ਲੀਗ (Indian Premier League) ਦੀ ਇੱਕ ਪ੍ਰਮੁੱਖ ਫਰੈਂਚਾਈਜ਼ੀ (Franchise) ਦੇ ਸਹਿਯੋਗੀ ਸਟਾਫ ਦੇ ਇੱਕ ਪ੍ਰਮੁੱਖ ਮੈਂਬਰ ਵਜੋਂ ਦੇਖਿਆ ਜਾਵੇਗਾ,41 ਸਾਲਾ ਕ੍ਰਿਕਟਰ ਹਰਭਜਨ ਸਿੰਘ (Cricketer Harbhajan Singh) ਨੇ ਪਿਛਲੇ ਆਈਪੀਐਲ (IPL) ਦੇ ਪਹਿਲੇ ਗੇੜ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) (Kolkata Knight Riders (KKR)) ਲਈ ਕੁਝ ਮੈਚ ਖੇਡੇ ਪਰ ਲੀਗ ਦੇ ਯੂਏਈ ਲੇਗ (The UAE Leg of The League) ਵਿੱਚ ਇੱਕ ਵੀ ਮੈਚ ਨਹੀਂ ਖੇਡਿਆ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow