Raikot,Ludhiana,(AZAD SOCH NEWS):- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Assembly Elections) ਲਈ ਪਾਰਟੀਆਂ ਨੇ ਆਪਣੀ ਰਣਨੀਤੀ ਤਿਆਰ ਕਰ ਲਈ ਹੈ,ਹਰ ਰੋਜ਼ ਲੋਕਾਂ ਲਈ ਕਈ ਐਲਾਨ ਕੀਤੇ ਜਾ ਰਹੇ ਹਨ, ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਰਾਏਕੋਟ ਲੁਧਿਆਣਾ (Raikot Ludhiana) ਵਿਖੇ ਰੈਲੀ ਨੂੰ ਸੰਬੋਧਨ ਕਰਨ ਪੁੱਜੇ, ਜਿੱਥੇ ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ ਅਤੇ ਐਮਐਸਪੀ (MSP) ਨੂੰ ਕਾਨੂੰਨੀ ਮਾਨਤਾ ਦੇਣ ਦੇ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਨਿਸ਼ਾਨਾ ਸਾਧਿਆ।
ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਨੂੰ ਖੋਖਲਾ ਦੱਸਦਿਆਂ ਕਿਹਾ ਕਿ ਅੱਜ ਇਸ ਨੂੰ ਸੁਧਾਰਨ ਦੀ ਲੋੜ ਹੈ ਅਤੇ ਅੱਜ ਹਰ ਪੰਜਾਬੀ ਨੂੰ ਰਾਜਨੀਤੀ ਦਾ ਹਿੱਸਾ ਬਣਨਾ ਪਵੇਗਾ, ਅਗਲੀ ਪੀੜ੍ਹੀ ਨੂੰ ਬਚਾਉਣ ਲਈ ਵੋਟ ਪਾਉਣੀ ਪਵੇਗੀ,ਪੰਜਾਬ ਮਾਡਲ ਨਾਲ ਸੂਬੇ ਦੀ ਹਾਲਤ ਸੁਧਾਰਨੀ ਪਵੇਗੀ,ਕੇਜਰੀਵਾਲ ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ‘ਤੇ ਨਿਸ਼ਾਨਾ ਸਾਧਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਮੁਫਤ ਫੰਡ ਅਤੇ ਕੇਜਰੀਵਾਲ ਤੋਂ ਬਚਣਾ ਚਾਹੀਦਾ ਹੈ।
ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਗੇ ਕਿਹਾ ਕਿ ਕੇਜਰੀਵਾਲ ਦੱਸੇ ਕਿ ਉਸ ਨੇ ਕਿਸਾਨਾਂ ਲਈ ਕੀ ਕੀਤਾ ਹੈ?ਉਸਦੇ ਕੋਲ ਇੱਕ ਮੁੱਦਾ ਬਿਜਲੀ ਦਾ ਸੀ ਉਹ ਵੀ ਮੇਰੇ ਛੋਟੇ ਭਰਾ ਚੰਨੀ ਨੇ ਪੰਜਾਬ ‘ਚ ਬਿਜਲੀ ਘੱਟ ਕਰਕੇ ਖ਼ਤਮ ਕਰ ਦਿੱਤਾ,ਦੂਜੇ ਪਾਸੇ ਬਾਦਲ ਪਰਿਵਾਰ ‘ਤੇ ਸ਼ਬਦੀ ਹਮਲਾ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਾਦਲਾਂ ਨੇ ਸਦਾ ਹੀ ਪੰਜਾਬ ਨੂੰ ਲੁੱਟਿਆ ਹੈ,ਪੰਜਾਬ ‘ਚ ਟ੍ਰਾਂਸਪੋਰਟ ਮਾਫੀਆ ਨੂੰ ਲਿਆਉਣ ਵਾਲੇ ਵੀ ਬਾਦਲ ਹਨ।
ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਮੈਂ ਨਾ ਹੀ ਗੁਟਕਾ ਸਾਹਿਬ ਦੀ ਸਹੁੰ ਖਾਂਦਾ ਹਾਂ ਨਾ ਮੈਂ ਵਾਅਦਾ ਕਰਦਾ ਹਾਂ ਕਿਉਂਕਿ ਮੈਂ ਜ਼ੁਬਾਨ ਦਾ ਪੱਕਾ ਹਾਂ,ਇਸ ਵਾਰ ਅਸੀਂ ਪੰਜਾਬ ‘ਚ ਅਜਿਹਾ ਮਾਡਲ ਲੈ ਕੇ ਆਵਾਂਗੇ ਕਿ ਇਕੱਠੇ ਮਿਲ ਕੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਵਾਂਗੇ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow