ਬੇਅਦਬੀ ਦੀ ਘਟਨਾ 'ਤੇ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਫੁੱਟਿਆ ਗੁੱਸਾ ਬੇਅਦਬੀ ਦੀ ਘਟਨਾ 'ਤੇ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਫੁੱਟਿਆ ਗੁੱਸਾ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Haryana Gurdwara Prabandhak Committee President Jathedar Baljit Singh Daduwal's anger erupted over the incident of indecency

ਬੇਅਦਬੀ ਦੀ ਘਟਨਾ ‘ਤੇ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਫੁੱਟਿਆ ਗੁੱਸਾ

5

AZAD SOCH:-

Chandigarh,(AZAD SOCH NEWS):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਹੈ,ਇਸ ਦੌਰਾਨ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ (Haryana Gurdwara Management Committee) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਨੇ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਗੁੱਸੇ ਵਿਚ ਹਨ,ਉਹਨਾਂ ਕਿਹਾ ਕਿ ਸਿੱਖ ਬੇਅਦਬੀ ਦੇ ਦੋਸ਼ੀਆਂ ਕੋਲੋਂ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਕਰਨ ਲਈ ਤਿਆਰ ਨਹੀਂ ਹਨ, ਉਹ ਮੌਕੇ ’ਤੇ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੁੰਦੇ ਹਨ,ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਨੇ ਕਿਹਾ ਕਿ ਸਿੱਖਾਂ ਨੇ ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਹੈ, ਇਸ ਤੋਂ ਬਾਅਦ ਕੋਈ ਵੀ ਵਿਅਕਤੀ ਦਰਬਾਰ ਸਾਹਿਬ ਵਿਚ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਹੀਂ ਕਰੇਗਾ।

ਉਹਨਾਂ ਕਿਹਾ ਕਿ ਪਿਛਲੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਜਾਂਦਾ ਸੀ ਅਤੇ ਉਹਨਾਂ ਦੀ ਜ਼ਮਾਨਤ ਕਰਵਾ ਲਈ ਜਾਂਦੀ ਸੀ ਜਾਂ ਕਈਆਂ ਨੂੰ ਮਾਨਸਿਕ ਤੌਰ ਤੇ ਬਿਮਾਰ ਕਹਿ ਕੇ ਛੱਡ ਦਿੱਤਾ ਗਿਆ,ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Jathedar Baljit Singh Daduwal) ਨੇ ਕਿਹਾ ਕਿ ਗੁਰੂ ਸਾਹਿਬ ਨੇ ਵੀ ਕਿਹਾ ਹੈ ਕਿ ਜਦੋਂ ਕਿਸੇ ਪਾਸੇ ਇਨਸਾਫ ਨਹੀਂ ਮਿਲਦਾ ਤਾਂ ਖ਼ਾਲਸਾਈ ਸਿਧਾਂਤਾ ਅਨੁਸਾਰ ਹੱਥ ਤਲਵਾਰ ’ਤੇ ਜਾਣਾ ਜਾਇਜ਼ ਹੈ,ਬੇਅਦਬੀ ਮਸਲੇ ਦੇ ਹੱਲ ਲਈ ਕਈ ਸਾਲਾਂ ਤੋਂ ਮੋਰਚੇ ਲੱਗਦੇ ਰਹੇ ਅਤੇ ਕਈ ਮੋਰਚੇ ਅਜੇ ਵੀ ਜਾਰੀ ਹਨ ਪਰ ਇਨਸਾਫ ਨਹੀਂ ਮਿਲਿਆ,ਸਿੱਖਾਂ ਦੇ ਮਨਾਂ ਵਿਚ ਗੁੱਸਾ ਸਾਫ ਝਲਕ ਰਿਹਾ ਹੈ,ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿਖੇ ਤਾਇਨਾਤ ਪਰਿਰੇਦਾਰਾਂ ਅਤੇ ਐਸਜੀਪੀਸੀ ਦੀ ਟਾਸਕ ਫੋਰਸ (SGPC Task Force) ਦੀ ਵੀ ਡਿਊਟੀ ਬਣਦੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ,ਸਰਕਾਰ ਅਤੇ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਉਤਾਰਿਆ ਗਿਆ ਮੌਤ ਦੇ ਘਾਟ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *