Sri Chamkaur Sahib,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵੱਲੋਂ ਰੋਪੜ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ (Haripur Nalla At Village Purkhali)‘ ਤੇ ਪੁਲ ਬਣਾਉਣ ਦੇ ਨਾਲ-ਨਾਲ ਤਿੰਨ ਕਿਲੋਮੀਟਰ ਤੱਕ ਪਹੁੰਚ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ,ਮੁੱਖ ਮੰਤਰੀ ਨੇ ਕਿਹਾ ਕਿ ਇਹ ਇਲਾਕੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਮਾਨਸੂਨ ਦੇ ਮੌਸਮ ਦੌਰਾਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਵਿਦਿਆਰਥੀਆਂ ਨੂੰ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ,ਉਨ੍ਹਾਂ ਦੀ ਪੜ੍ਹਾਈ ‘ਤੇ ਵੀ ਮਾੜਾ ਅਸਰ ਪੈਂਦਾ ਸੀ,CM ਚੰਨੀ ਨੇ ਕਿਹਾ ਕਿ ਸੜਕ ਬਣਨ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਤੇ ਇਹ ਪੁਲ ਚੰਡੀਗੜ੍ਹ ਦੀ ਦੂਰੀ ਨੂੰ ਵੀ 15-20 ਕਿਲੋਮੀਟਰ ਤੱਕ ਘਟਾ ਦੇਵੇਗਾ,ਉਨ੍ਹਾਂ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ।
ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ (Village Sri Chamkaur Sahib) ਹਲਕੇ ਦਾ ਹਿੱਸਾ ਸਨ ਅਤੇ ਹੱਦਬੰਦੀ ਤੋਂ ਬਾਅਦ ਰੋਪੜ ਹਲਕੇ ਵਿੱਚ ਆ ਗਏ ਸਨ,ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਇਸ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅਣਗੌਲਿਆ ਕਰ ਦਿੱਤਾ,ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ।
ਮੁੱਖ ਮੰਤਰੀ ਚੰਨੀ (Chief Minister Channi) ਨੇ ਦੱਸਿਆ ਕਿ ਇਸ 82 ਮੀਟਰ ਲੰਬੇ ਅਤੇ 12 ਮੀਟਰ ਚੌੜੇ ਪੁਲ ਦੀ ਲਾਗਤ 8.24 ਕਰੋੜ ਰੁਪਏ ਹੈ,ਇਸ ਪੁਲ ਨੂੰ 9 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਵੇਗਾ,ਉਨ੍ਹਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸ਼ੁਰੂ ਹੋ ਗਿਆ ਹੈ,ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੈਪਸੂ ਦੇ ਚੇਅਰਮੈਨ ਸਤਿੰਦਰ ਸਿੰਘ, ਪੰਜਾਬ ਰਾਜ ਪਿਛੜਾ ਵਰਗ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਜਿੰਦਰਪਾਲ ਸਿੰਘ ਬਿੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਅਸ਼ਵਨੀ ਸ਼ਰਮਾ, ਡੀਸੀ ਸੋਨਾਲੀ ਗਿਰੀ, ਐਸ.ਐਸ.ਪੀ. ਵਿਵੇਕ ਐਸ ਸੋਨੀ ਹਾਜ਼ਰ ਸਨ।
ਹੋਰ ਵਧੇਰੇ ਖ਼ਬਰਾਂ ਅਤੇ update ਲਈ Facebook Page Like ਅਤੇ Twitter Follow