Chandigarh,(AZAD SOCH NEWS):- ਸਿੱਖਾਂ ਦੇ ਸਰਬਉੱਚ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ (Sri Harmandir Sahib,The Highest Shrine of The Sikhs) ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਪੰਜਾਬ ਪੁਲਿਸ ਨੂੰ ਹਾਈ ਅਲਰਟ (High Alert To Punjab Police) ‘ਤੇ ਰੱਖਿਆ ਗਿਆ ਹੈ,ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ (Intelligence Wing of Punjab Police) ਦੇ ਏਡੀਜੀਪੀ (ADGP) ਨੇ ਸਾਰੇ ਐਸਐਸਪੀਜ਼ (SGPC) ਤੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਹੈ,ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਅਜਿਹੀ ਘਟਨਾ ਨੇ ਖੁਫੀਆ ਏਜੰਸੀਆਂ ਨੂੰ ਵੀ ਚੌਕਸ ਕਰ ਦਿੱਤਾ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ,ਉਨ੍ਹਾਂ ਪੁਲਿਸ ਨੂੰ ਇਸ ਘਿਨਾਉਣੇ ਕਾਰੇ ਦੇ ਕਾਰਨਾਂ ਦਾ ਪਤਾ ਲਗਾਉਣ ਤੇ ਇਸ ਪਿੱਛੇ ਅਸਲ ਸਾਜ਼ਿਸ਼ਘਾੜਿਆਂ ਦਾ ਪਤਾ ਲਗਾਉਣ ਲਈ ਕਿਹਾ ਹੈ,ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸਾਰੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।
ਅਧਿਕਾਰੀਆਂ ਨੂੰ ਦਿੱਤੇ ਹੁਕਮਾਂ ‘ਚ ਪੰਜਾਬ ਪੁਲਿਸ ਦੇ ਏਡੀਜੀਪੀ ਇੰਟੈਲੀਜੈਂਸ (ADGP Intelligence of Punjab Police) ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ (Sri Darbar Sahib) ‘ਚ ਵਾਪਰੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਤੇ ਸਿੱਖ ਭਾਈਚਾਰੇ ਦੇ ਆਗੂਆਂ ਤੇ ਸੰਗਤਾਂ ‘ਚ ਭਾਰੀ ਰੋਸ ਹੈ,ਇਸ ਕਾਰਨ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੋ ਸਕਦੀ ਹੈ,ਇਸ ਲਈ ਸਾਰੇ ਐਸਐਸਪੀਜ਼ (SGPC) ਤੇ ਪੁਲਿਸ ਕਮਿਸ਼ਨਰਾਂ ਨੂੰ ਆਪਣੇ ਇਲਾਕੇ ‘ਚ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕਰਨੇ ਚਾਹੀਦੇ ਹਨ।
ਇਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ (Intelligence Wing) ਨੂੰ ਵੀ ਪੂਰੀ ਤਰ੍ਹਾਂ ਅਲਰਟ ਕਰ ਦਿੱਤਾ ਗਿਆ ਹੈ,ਇੰਟੈਲੀਜੈਂਸ ਵਿੰਗ (Intelligence Wing) ਦੇ ਸਾਰੇ ਏਆਈਜੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖਣ ਤੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ (Intelligence Wing Headquarters) ਨੂੰ ਸੂਚਨਾ ਭੇਜਣ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow