ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਏ ਸੁਖਪਾਲ ਸਿੰਘ ਖਹਿਰਾ,ਰਾਣਾ ਗੁਰਜੀਤ ਸਿੰਘ ਨੂੰ ਸੁਣਾਈਆਂ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਏ ਸੁਖਪਾਲ ਸਿੰਘ ਖਹਿਰਾ,ਰਾਣਾ ਗੁਰਜੀਤ ਸਿੰਘ ਨੂੰ ਸੁਣਾਈਆਂ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Sukhpal Singh Khaira, who came in favor of Navjot Singh Sidhu, and Rana Gurjit Singh

ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਏ ਸੁਖਪਾਲ ਸਿੰਘ ਖਹਿਰਾ,ਰਾਣਾ ਗੁਰਜੀਤ ਸਿੰਘ ਨੂੰ ਸੁਣਾਈਆਂ ਖਰੀਆਂ

7

AZAD SOCH:-

Chandigarh,(AZAD SOCH NEWS):- ਮੰਤਰੀ ਰਾਣਾ ਗੁਰਜੀਤ ਸਿੰਘ (Minister Rana Gurjeet Singh) ਵਲੋਂ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ (Navjot Singh Sidhu) ’ਤੇ ਕੀਤੇ ਹਮਲੇ ਤੋਂ ਬਾਅਦ ਅੱਜ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨਵਜੋਤ ਸਿੱਧੂ ਦੇ ਹੱਕ ਵਿਚ ਆਏ ਹਨ,ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ’ਤੇ ਹਮਲਾ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਇਕ ਬੇਦਾਗ਼ ਅਤੇ ਇਮਾਨਦਾਰ ਲੀਡਰ ਹੈ ਉਹਨਾਂ ’ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਰਾਣਾ ਗੁਰਜੀਤ ਨੂੰ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।

ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਭ੍ਰਿਸ਼ਟ ਅਤੇ ਦਾਗ਼ੀ ਆਗੂ ਹੈ ਤੇ ਰਾਜਨੀਤੀ ਵਿਚ ਇਕ ‘ਦਲਾਲ’ ਦਾ ਕੰਮ ਕਰ ਰਿਹਾ ਹੈ ਜੋ ਕਿ ਲੋਕਾਂ ਦੇ ਦਿੱਤੇ ਫ਼ਤਵੇ ਨੂੰ ਵੇਚ ਕੇ ਸ਼ਰਾਬ ਅਤੇ ਖੰਡ ਦੀਆਂ ਮਿੱਲਾਂ ਲਗਾਉਂਦਾ ਹੈ ਅਤੇ ਸਰਕਾਰ ਦੀ ਆੜ ਵਿਚ ਰੱਜ ਕੇ ਟੈਕਸ ਚੋਰੀ ਕਰਦਾ ਹੈ,ਖਹਿਰਾ ਨੇ ਕਿਹਾ ਕਿ ਯੂ. ਪੀ. ਦੀਆਂ ਆਪਣੀਆਂ ਚਾਰ ਖੰਡ ਮਿੱਲਾਂ ਅਤੇ ਕਾਰੋਬਾਰ ਨੂੰ ਬਚਾਉਣ ਲਈ ਇਹ ਕਾਂਗਰਸ ਵਿਚ ਰਹਿ ਕੇ ਭਾਜਪਾ ਦੇ ਟਾਊਟ ਵਜੋਂ ਕੰਮ ਕਰਦਾ ਹੈ,ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਤਾਂ ਐੱਮ. ਪੀ. ਰਾਜ ਸਭਾ ਵੀ ਛੱਡੀ ਹੈ ਜਦ ਕਿ ਇਹ ਦਾਗ਼ੀ ਰਾਣਾ ਗੁਰਜੀਤ ਅਮਿਤ ਬਹਾਦੁਰ ਵਰਗੇ ਆਪਣੇ ਰੋਟੀ ਬਣਾਉਣ ਵਾਲੇ ਕਰਿੰਦਿਆਂ ਨੂੰ ਵਰਤ ਕੇ ਬੇਨਾਮੀ ਰੇਤ ਮਾਫੀਆ ਦਾ ਕੰਮ ਕਰਦਾ ਹੈ।

ਨਵਜੋਤ ਸਿੰਘ ਸਿੱਧੂ ਪਹੁੰਚੇ ਬਹਿਬਲ ਕਲਾਂ,ਧਰਨੇ ’ਤੇ ਬੈਠੇ ਮ੍ਰਿਤਕ ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨਾਲ ਮੁਲਾਕਾਤ ਕੀਤੀ

ਉਹਨਾਂ ਕਿਹਾ ਕਿ ਅੱਜ ਵੀ ਰਾਣਾ ਗੁਰਜੀਤ ਦੀ ਉਸ ਬੇਨਾਮੀ ਫ਼ਰਮ ਦਾ 25 ਕਰੋੜ ਪੰਜਾਬ ਸਰਕਾਰ ਨੇ ਜ਼ਬਤ ਕੀਤਾ ਹੋਇਆ ਹੈ, ਇਸ ਲਈ ਇਸ ਨੂੰ ਮੰਤਰੀ ਬਣਾਉਣਾ ਹੀ ਸਿਧਾਂਤਿਕ ਤੌਰ ’ਤੇ ਗਲ਼ਤ ਸੀ,ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਇਸ ਦਾਗ਼ੀ ਆਗੂ ਨੂੰ ਹੀ ਮੰਤਰੀ ਬਣਾਉਣਾ ਸੀ ਤਾਂ ਫਿਰ ਹੋਰਨਾਂ ਕਾਂਗਰਸੀ ਮੰਤਰੀਆਂ ਨੂੰ ਕੱਢਣ ਦੀ ਕੀ ਲੋੜ ਸੀ ਜਦਕਿ ਉਨ੍ਹਾਂ ਖ਼ਿਲਾਫ਼ ਸਿਰਫ਼ ਇਲਜ਼ਾਮ ਸਨ ਪਰੰਤੂ ਇਸ ਦਾਗ਼ੀ ਮੰਤਰੀ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਸਬੂਤ ਅੱਜ ਵੀ ਹਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *