Chandigarh,(AZAD SOCH NEWS):- Drug Case: ਪੰਜਾਬ ਪੁਲਿਸ ਨੇ ਨਸ਼ਿਆਂ ਬਾਰੇ STF ਦੀ ਰਿਪੋਰਟ ‘ਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਵਿਰੁੱਧ ਮਾਮਲਾ ਦਰਜ ਕੀਤਾ ਹੈ,ਮੁਹਾਲੀ ਦੇ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ,ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡਰੱਗਸ ਕੇਸ ਅਹਿਮ ਮੁੱਦਾ ਬਣਿਆ ਹੋਇਆ ਹੈ,ਇਹ ਐਫਆਈਆਰ ਹਰਪ੍ਰੀਤ ਸਿੱਧੂ (FIR Harpreet Sidhu) ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ,ਮਜੀਠੀਆ ਤੇ ਧਾਰਾ 25, 27ਏ ਤੇ 29 NDPS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ,ਬਿਕਰਮ ਮਜੀਠੀਆ ਡਰੱਗ ਮਾਮਲੇ ਨੂੰ ਲੈ ਕੇ ਵਾਰ-ਵਾਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Sidhu) ਪਿਛਲੇ ਸਮੇਂ ਤੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ (Former Minister Bikramjit Singh Majithia) ਖਿਲਾਫ ਜਾਂਚ ਲਈ ਲਗਾਤਾਰ ਦਬਾਅ ਬਣਾ ਰਹੇ ਸੀ,ਦੱਸ ਦਈਏ ਕਿ SIT ਮਾਮਲੇ ਦੀ ਜਾਂਚ ਕਰ ਰਹੀ ਹੈ,ਏਆਈਜੀ ਦੀ ਅਗਵਾਈ ਵਿੱਚ ਐਸਆਈਟੀ (SIT) ਦਾ ਗਠਨ ਕੀਤਾ ਗਿਆ ਸੀ,ਏਜੀ ਦੀ ਰਿਪੋਰਟ ‘ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦੇ ਮੱਦੇਨਜ਼ਰ ਇਹ ਵੱਡੀ ਕਾਰਵਾਈ ਕੀਤੀ ਹੈ,ਅਕਾਲੀ ਦਲ (Akali Dal) ਨੇ ਕਿਹਾ ਕਿ ਚੰਨੀ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ,ਸੀਨੀਅਰ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ (Former Minister Bikramjit Singh Majithia) ‘ਤੇ ਮਾਮਲਾ ਦਰਜ ਕੀਤੇ ਜਾਣ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਨੇ ਨਿੰਦਾ ਕੀਤੀ ਹੈ,ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਬਦਲੇ ਦੀ ਭਾਵਨਾ ਨੂੰ ਲੈ ਕੇ ਇਹ ਸਭ ਕਰਦੀ ਆ ਰਹੀ ਹੈ,ਤੇ ਅਕਾਲੀ ਦਲ (Akali Dal) ਇਸ ਤੋਂ ਡਰਨ ਵਾਲਾ ਨਹੀਂ ਹੈ,ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਮੇਰੇ ‘ਤੇ ਕਈ ਮਾਮਲੇ ਦਰਜ ਕੀਤੇ ਜਿਨ੍ਹਾਂ ਦਾ ਅਸੀਂ ਡਟ ਕੇ ਮੁਕਾਬਲਾ ਕੀਤਾ ਹੁਣ ਵੀ ਮੁਕਾਬਲਾ ਕਰਾਂਗੇ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow