Chandigarh,(AZAD SOCH NEWS):- ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜਨਵਰੀ ਨੂੰ ਪੰਜਾਬ ਦੌਰੇ ’ਤੇ ਆ ਸਕਦੇ ਹਨ,ਇਸ ਬਾਰੇ ਸੋਮਵਾਰ ਤੱਕ ਰੂਪ-ਰੇਖਾ ਤਿਆਰ ਹੋਣ ਦੀ ਸੰਭਾਵਨਾ ਹੈ,ਪੰਜਾਬ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਪੰਜਾਬ ਲਈ ਕਿਸੇ ਅਹਿਮ ਪੈਕੇਜ ਦਾ ਐਲਾਨ ਕਰਨ ਦੀ ਸੰਭਾਵਨਾ ਵੀ ਹੈ,ਇਸ ’ਚ ਸਨਅਤਾਂ ਜਾਂ ਖੇਤੀ ਖੇਤਰ ਨੂੰ ਰਾਹਤ ਵੀ ਦਿੱਤੀ ਜਾ ਸਕਦੀ ਹੈ,ਇਸ ਤੋਂ ਪਹਿਲਾਂ ਪੀਐੱਮ ਮੋਦੀ 2019 ਵਿਚ ਪੰਜਾਬ ਆਏ ਸਨ,ਸੂਤਰਾਂ ਅਨੁਸਾਰ ਪੀਐੱਮ ਮੋਦੀ ਦਾ ਫਿਰੋਜ਼ਪੁਰ ਜਾਂ ਹੁਸ਼ਿਆਰਪੁਰ ’ਚ ਪ੍ਰੋਗਰਾਮ ਰੱਖੇ ਜਾਣ ਦੀ ਸੰਭਾਵਨਾ ਹੈ।
ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵਿਚ ਪੀ.ਜੀ.ਆਈ ਸੈਟੇਲਾਈਟ ਸੈਂਟਰ (PGI Satellite Center) ਦਾ ਨੀਂਹ ਪੱਥਰ ਰੱਖੇ ਜਾਣ ਦਾ ਪ੍ਰੋਗਰਾਮ ਬਣ ਸਕਦਾ ਹੈ,ਹੁਸ਼ਿਆਰਪੁਰ (Hoshiarpur) ’ਚ ਪੀਐੱਮ ਮੋਦੀ ਦਾ ਸਮਾਗਮ ਹੋਣ ਦੇ ਚਰਚੇ ਹਨ ਪਰ ਐੱਸਐੱਸਪੀ ਹੁਸ਼ਿਆਰਪੁਰ ਕੁਲਵੰਤ ਸਿੰਘ ਹੀਰ (SSP Hoshiarpur Kulwant Singh Heer) ਦਾ ਕਹਿਣਾ ਸੀ ਕਿ ਹਾਲੇ ਤੱਕ ਇਸ ਬਾਰੇ ਕੋਈ ਲਿਖਤੀ ਪ੍ਰੋਗਰਾਮ ਨਹੀਂ ਆਇਆ ਹੈ,ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਹਾਲੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਕੋਈ ਪ੍ਰੋਗਰਾਮ ਫਾਈਨਲ ਨਹੀਂ ਹੋਇਆ ਹੈ ਪਰ ਸੋਮਵਾਰ ਤੱਕ ਪੰਜਾਬ ਦੌਰੇ ਬਾਰੇ ਪਤਾ ਲੱਗ ਜਾਵੇਗਾ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਆਖ਼ਰੀ ਦੌਰਾ ਨਵੰਬਰ 2019 ਨੂੰ ਕੀਤਾ ਸੀ ਜਦੋਂ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ,ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਵੀ ਪੰਜਾਬ ਚੋਣਾਂ ਦੇ ਪ੍ਰਚਾਰ ਦੇ ਬਿਗੁਲ ਲਈ 3 ਜਨਵਰੀ ਨੂੰ ਹੀ ਰਾਹੁਲ ਗਾਂਧੀ ਦੀ ਪੰਜਾਬ ਦੇ ਮੋਗਾ ਜ਼ਿਲ੍ਹੇ (Rahul Gandhi’s Moga District of Punjab) ਵਿੱਚ ਰੈਲੀ ਰੱਖੀ ਗਈ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow