ਪੰਜਾਬ CM ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਪੰਜਾਬ CM ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਪੰਜਾਬ CM ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ 'ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ

ਪੰਜਾਬ CM ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ

7

AZAD SOCH:-

Sunam Udham Singh Wala (Sangrur),(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ (Jallianwala Massacre) ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ,ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ (The Great Revolutionary Shaheed Udham Singh) ਨੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲੈਣ ਲਈ ਸਾਲਾਂ ਬੱਧੀ ਉਡੀਕ ਕੀਤੀ ਸੀ, ਜਿੱਥੇ ਜਨਰਲ ਡਾਇਰ ਦੇ ਹੁਕਮਾਂ `ਤੇ ਅੰਗਰੇਜ਼ਾਂ ਵੱਲੋਂ ਸੈਂਕੜੇ ਬੇਗੁਨਾਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਰਗਾੜੀ ਮਾਮਲੇ ‘ਚ ਸ਼ਾਂਤਮਈ ਢੰਗ ਨਾਲ ਸ਼ਬਦ ਗਾਇਨ ਕਰ ਰਹੇ ਨਿਹੱਥੇ ਸਿੱਖ ਗੋਲੀਬਾਰੀ ਵਿੱਚ ਮਾਰੇ ਗਏ ਸਨ ਅਤੇ ਇਸ ਘਟਨਾ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਹੀ ਜ਼ਿੰਮੇਵਾਰ ਹਨ,ਸ਼ਹੀਦ ਊਧਮ ਸਿੰਘ ਦੇ ਅਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਸਿਜਦਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੂੰ ਜਨਮ ਦੇਣ ਵਾਲੀ ਇਸ ਧਰਤੀ ਲਈ ਉਨ੍ਹਾਂ ਦਾ ਸਿਰ ਸ਼ਰਧਾ ਨਾਲ ਝੁਕਦਾ ਹੈ ਅਤੇ ੳਨ੍ਹਾਂ ਨੂੰ ਇਸ ਗੱਲ `ਤੇ ਮਾਣ ਹੈ ਕਿ ਉਨ੍ਹਾਂ ਦੇ ਸਰਕਾਰ ਦੇ ਕਾਰਜਕਾਲ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਯਾਦਗਾਰ ਬਣ ਗਈ ਹੈ।

ਉਨ੍ਹਾਂ ਦੱਸਿਆ ਕਿ ਉਸ ਸਮੇਂ ਉਹ ਸੈਰ-ਸਪਾਟਾ ਮੰਤਰੀ ਸਨ ਅਤੇ ਦਮਨ ਥਿੰਦ ਬਾਜਵਾ ਨੇ ਉਨ੍ਹਾਂ ਕੋਲ ਪਹੁੰਚ ਕਰਕੇ ਯਾਦਗਾਰ ਦੀ ਮਨਜ਼ੂਰੀ ਲਈ ਬੇਨਤੀ ਕੀਤੀ ਸੀ ਜਿਸ ਉਪਰੰਤ ਇਹ ਯਾਦਗਾਰ ਉਸਾਰੀ ਗਈ,ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੰਗਰੂਰ ਸ਼ਹਿਰ ਦੇ ਨੇੜੇ ਪਿੰਡ ਬਡਰੁੱਖਾਂ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ (Sher-e-Punjab Maharaja Ranjit Singh) ਦੇ ਬੁੱਤ ਦਾ ਉਦਘਾਟਨ ਕਰੇਗੀ ਅਤੇ ਇਸ ਸਬੰਧੀ ਤਿਆਰੀਆਂ ਪਹਿਲਾਂ ਹੀ ਜ਼ੋਰਾਂ `ਤੇ ਹਨ,ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜੁਟੀ ਹੋਈ ਹੈ ਜੋ ਕਿ ਹਾਲ ਹੀ ਦੇ ਫੈਸਲਿਆਂ ਤੋਂ ਸਪੱਸ਼ਟ ਦਿਖਾਈ ਦੇ ਰਿਹਾ ਹੈ।

ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲਾਂ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਅਤੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਬਾਦਲਾਂ ਦੇ ਗੈਰਕਾਨੂੰਨੀ ਟਰਾਂਸਪੋਰਟ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ,ਮੁੱਖ ਮੰਤਰੀ ਚੰਨੀ ਨੇ ਆਪਣੇ ਕੈਬਨਿਟ ਸਾਥੀ ਦੀ ਸ਼ਲਾਘਾ ਕਰਦਿਆਂ ਕਿਹਾ, “ਮੈਂ ਰਾਜਾ ਵੜਿੰਗ ਨੂੰ ਕਿਹਾ ਕਿ ਮੈਂ ਬਾਦਲਾਂ ਦੀਆਂ ਗੈਰ-ਕਾਨੂੰਨੀ ਬੱਸਾਂ ਨੂੰ ਥਾਣਿਆਂ ਵਿੱਚ ਵੇਖਣਾ ਚਾਹੁੰਦਾ ਹਾਂ,ਉਹਨਾਂ ਨੇ ਇਸੇ ਅਨੁਸਾਰ ਕਾਰਵਾਈ ਕੀਤੀ ਅਤੇ ਪੂਰੀ ਤਨਦੇਹੀ ਨਾਲ ਗੈਰ-ਕਾਨੂੰਨੀ ਬੱਸਾਂ ਦਾ ਪਤਾ ਲਗਾਇਆ ਅਤੇ ਡਿਫਾਲਟਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ।

Omicron Guidelines In Punjab: Omicron ਕੋਰੋਨਾ ਦੇ Omicron ਵੇਰੀਐਂਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

“ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ (Chief Minister Channi) ਨੇ ਕਿਹਾ ਕਿ ਉਹ ਉਹਨਾਂ ਦੀਆਂ ਕਾਰਵਾਈਆਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਲੋਕਾਂ ਦਾ ਭਰੋਸਾ ਜਿੱਤਣ ‘ਚ ਬੁਰੀ ਤਰ੍ਹਾਂ ਅਸਫਲ ਰਹੇ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬੇਰਹਿਮੀ ਨਾਲ ਲੁੱਟਿਆ ਹੈ,’ਆਪ’ ਆਗੂ ਕੇਜਰੀਵਾਲ ਨੂੰ ਬਾਹਰੀ ਵਿਅਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸ਼ਾਮਲਾਟ ਨਹੀਂ ਹੈ ਅਤੇ ਪੰਜਾਬ ਵਾਸੀ ਕਦੇ ਵੀ ਕਿਸੇ ਬਾਹਰੀ ਵਿਅਕਤੀ ਨੂੰ ਪੰਜਾਬ ਦੀ ਸੱਤਾ ‘ਤੇ ਕਾਬਜ਼ ਨਹੀਂ ਹੋਣ ਦੇਣਗੇ,ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕਰਕੇ ਅਕਾਲੀ ਆਗੂ ਦੀ ਨੀਂਦ ਉੱਡਾ ਦਿੱਤੀ ਹੈ।

ਮੁੱਖ ਮੰਤਰੀ ਚੰਨੀ (Chief Minister Channi) ਨੇ ਸੁਨਾਮ ਅਤੇ ਲੌਂਗੋਵਾਲ ਵਿਖੇ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੁਨਾਮ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਲਈ 7 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਹਨ,ਉਨ੍ਹਾਂ ਸੁਨਾਮ ਦੀਆਂ ਪੰਚਾਇਤਾਂ ਅਤੇ ਸੰਸਥਾਵਾਂ ਨੂੰ ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ ਵਿਕਾਸ ਗ੍ਰਾਂਟਾਂ ਦੇ ਚੈੱਕ ਵੀ ਸੌਂਪੇ,ਉਨ੍ਹਾਂ ਜ਼ਿਲ੍ਹੇ ਦੇ ਕਸਬਾ ਲਹਿਰਾ ਦੀ ਰਹਿਣ ਵਾਲੀ ਇੱਕ ਲੋੜਵੰਦ ਔਰਤ ਕਿਰਨਾ ਰਾਣੀ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਵੀ ਦਿੱਤਾ,ਇਸ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ (Cabinet Minister Vijay Inder Singla) ਨੇ ਵੀ ਪੰਜਾਬ ਵਾਸੀਆਂ ਨੂੰ ਲੋੜੀਂਦੀ ਰਾਹਤ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ,ਸਿੰਗਲਾ ਨੇ ਮੁੱਖ ਮੰਤਰੀ ਅਤੇ ਲੋਕਾਂ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ ਜੋ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ‘ਤੇ ਕੇਂਦਰਿਤ ਹਨ।

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਵੀ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਾਉਣ ਲਈ ਮੁੱਖ ਮੰਤਰੀ ਚੰਨੀ (Chief Minister Channi) ਦਾ ਧੰਨਵਾਦ ਕੀਤਾ,ਕਾਂਗਰਸ ਆਗੂ ਦਾਮਨ ਥਿੰਦ ਬਾਜਵਾ ਨੇ ਮੁੱਖ ਮੰਤਰੀ ਚੰਨੀ ਦਾ ਉਨ੍ਹਾਂ ਦੇ ਲੋਕ ਪੱਖੀ ਫੈਸਲਿਆਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਿਸੇ ਪਾਰਟੀ ਵਿਸ਼ੇਸ਼ ਦੇ ਮੁੱਖ ਮੰਤਰੀ ਨਹੀਂ ਹਨ, ਸਗੋਂ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਫੈਸਲੇ ਲਏ ਹਨ,ਇਸ ਮੌਕੇ ਹੋਰਨਾਂ ਤੋਂ ਇਲਾਵਾ ਆਈਜੀ ਪਟਿਆਲਾ ਰੇਂਜ ਐਮ.ਐਸ. ਛੀਨਾ, ਡੀਸੀ ਸੰਗਰੂਰ ਰਾਮਵੀਰ, ਐਸਐਸਪੀ ਸਵਪਨ ਸ਼ਰਮਾ, ਏਡੀਸੀ ਅਨਮੋਲ ਸਿੰਘ ਧਾਲੀਵਾਲ, ਐਸਡੀਐਮ ਸੁਨਾਮ ਜਸਪ੍ਰੀਤ ਸਿੰਘ, ਹਰਮਨਦੇਵ ਸਿੰਘ ਬਾਜਵਾ, ਚੇਅਰਪਰਸਨ ਪੰਜਾਬ ਐਗਰੋ ਗੀਤਾ ਸ਼ਰਮਾ, ਉਦਯੋਗਪਤੀ ਘਣਸ਼ਿਆਮ ਕਾਂਸਲ, ਐਮਸੀ ਸੁਨਾਮ ਊਧਮ ਸਿੰਘ ਵਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਨੀਸ਼ ਸੋਨੀ, ਪ੍ਰਧਾਨ ਨਗਰ ਪੰਚਾਇਤ ਚੀਮਾ ਅਵਤਾਰ ਸਿੰਘ ਤਾਰੀ ਅਤੇ ਕੁਲਵੰਤ ਰਾਏ ਸਿੰਗਲਾ ਮੌਜੂਦ ਸਨ।  

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *