ਪੰਜਾਬ ਕਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ:ਚੰਨੀ ਪੰਜਾਬ ਕਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ:ਚੰਨੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab is fully prepared to deal with the third wave of Corona or Americron: Punjab Chief Minister Mr. Charanjit Singh Channi

ਪੰਜਾਬ ਕਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ

5

AZAD SOCH:-

Morinda,1 January,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ (Punjab Chief Minister Mr. Charanjit Singh Channi) ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ (Gurdwara Sri Katalgarh Sahib) ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਗੁਰਦੁਆਰਾ ਸਾਹਿਬ (Gurdwara Sahib) ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ (Sri Chamkaur Sahib) ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ,ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ (Sri Chamkaur Sahib) ਵਿਖੇ ਸਿਟੀ ਸੈਂਟਰ (City Center) ਲੋਕ ਅਰਪਣ ਕੀਤਾ,5.60 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਿਟੀ ਸੈਂਟਰ (City Center) ਚਾਰ ਏਕੜ ਦੇ ਰਕਬੇ ’ਚ ਫੈਲਿਆ ਹੈ।

ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ,ਜਿਸਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਗਈ ਹੈ,ਇਸ ਸਿਟੀ ਸੈਂਟਰ (City Center) ਵਿੱਚ ਕੈਫੇਟੇਰੀਆ, ਲੜਕੀਆਂ ਲਈ ਜਿਮਨੇਜ਼ੀਅਮ,2 ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ 2 ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ,ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੇ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ,ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ (Sri Chamkaur Sahib) ਦੇ ਸਰਕਾਰੀ ਹਸਪਤਾਲ ਵਿਖੇ 200 ਐਲ.ਪੀ.ਐਮ. ਪੀਸੀਏ ਆਕਸੀਜਨ ਜਨਰੇਸ਼ਨ ਪਲਾਂਟ (LPM PCA Oxygen Generation Plant) ਦਾ ਉਦਘਾਟਨ ਵੀ ਕੀਤਾ,ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

100 Day Reading Campaign: ਸਰਕਾਰੀ ਸਕੂਲਾਂ ਵਿਚ ਸ਼ੁਰੂ ਹੋਵੇਗੀ 100 ਰੋਜ਼ਾ ਪੜ੍ਹਨ ਮੁਹਿੰਮ- ਸਿੱਖਿਆ ਮੰਤਰੀ ਪਰਗਟ ਸਿੰਘ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਹੈਲਥ ਮਾਡਲ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਪੂਰੀ ਤਰਾਂ ਫੇਲ ਹੋ ਗਿਆ ਸੀ, ਜਿਸ ਕਾਰਨ ਹਜਾਰਾਂ ਲੋਕਾਂ ਨੂੰ ਉਸ ਦੌਰਾਨ ਇਲਾਜ ਲਈ ਦਿੱਲੀ ਤੋਂ ਪੰਜਾਬ ਭੱਜਣਾ ਪਿਆ,ਉਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ ਵਿੱਚ ਦਿੱਲੀ ਸਿਹਤ ਅਤੇ ਸਿੱਖਿਆ ਮਾਡਲਾਂ ਦੇ ਅਜਿਹੇ ਝੂਠੇ ਵਾਅਦੇ ਕਰ ਰਿਹਾ ਹੈ,ਪਰ ਪੰਜਾਬ ਦੇ ਲੋਕ ਉਸਦੇ ਦੇ ਇੰਨਾਂ ਝਾਂਸਿਆਂ ਤੋਂ ਭਲੀਭਾਂਤ ਜਾਣੂ ਹਨ,ਉਨਾਂ ਕਿਹਾ ਕਿ ਜਿਹੜਾ ਵਿਅਕਤੀ ਇੱਕ ਸ਼ਹਿਰ ਵਰਗੇ ਸੂਬੇ ਨੂੰ ਵੀ ਸਹੀ ਢੰਗ ਨਾਲ ਨਹੀਂ ਸੰਭਾਲ ਸਕਿਆ,ਉਹ ਪੰਜਾਬ ਨੂੰ ਕਿਵੇਂ ਸੰਭਾਲੇਗਾ।

ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਸਾਲ ਦਾ ਤੋਹਫਾ ਦਿੰਦਿਆਂ 2 ਹਾਕੀ ਸਟੇਡੀਅਮਾਂ ਤੇ 5 ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ ਦਿੱਤੀ,ਸਟੇਡੀਅਮਾਂ ਲਈ ਐਸਟ੍ਰੋਟਰਫਾਂ ਦੀ ਇਸ ਸਹੂਲਤ ਦਾ ਸ੍ਰੀ ਚਮਕੌਰ ਸਾਹਿਬ (Sri Chamkaur Sahib), ਪਿੰਡ ਕਕਰਾਲੀ, ਮਹਿਟੋਤ, ਢੰਗਰਾਲੀ, ਬਹਿਰਾਮਪੁਰ ਜਿਮੀਦਾਰਾ, ਬਲਮਗੜ ਮੰਡਵਾੜਾ ਅਤੇ ਜ਼ਿਲਾ ਮੋਹਾਲੀ ਦੇ ਖਰੜ ਸ਼ਹਿਰ ਨੂੰ ਭਰਪੂਰ ਲਾਭ ਹੋਵੇੇਗਾ,ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ 5. 50 ਕਰੋੜ ਰੁਪਏ ਦੀ ਲਾਗਤ ਆਵੇਗੀ,ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ ,ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਵਿਕਾਸ ਐਸ. ਸੋਨੀ ਵੀ ਹਾਜ਼ਰ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *