AZAD SOCH NEWS:- ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ,ਸੁਖਜਿੰਦਰ ਰਾਜ ਸਿੰਘ ਲਾਲੀ (Sukhjinder Raj Singh Lali) ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਿਲ ਹੋ ਗਏ ਹਨ,ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ (Arvind Kejriwal) ਤੇ ਸਹਿ-ਇੰਚਾਰਜ ਰਾਘਵ ਚੱਢਾ (Co-Incharge Raghav Chadha) ਦੀ ਅਗਵਾਈ ਵਿੱਚ AAP ਵਿੱਚ ਸ਼ਾਮਿਲ ਹੋਏ ਹਨ,ਦੱਸ ਦੇਈਏ ਕਿ ਹਾਲ ਹੀ ਵਿੱਚ ਸੁਖਜਿੰਦਰ ਰਾਜ ਸਿੰਘ ਲਾਲੀ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ,ਮੰਨਿਆ ਜਾ ਰਿਹਾ ਸੀ ਕਿ ਉਨ੍ਹਾਂ ਨੇ ਇਹ ਕਦਮ ਕਾਂਗਰਸ ਵਿੱਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ।
ਜਿਸ ਕਾਰਨ ਕਿਆਸ ਲਗਾਏ ਜਾ ਰਹੇ ਸਨ ਕਿ ਹੁਣ ਉਹ ਜਲਦੀ ਹੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ,ਪਰ ਅੱਜ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਦੂਰ ਕਰਦਿਆਂ ਆਮ ਆਦਮੀ ਪਾਰਟੀ (Aam Aadmi Party) ਦਾ ਪੱਲਾ ਫੜ੍ਹ ਲਿਆ ਹੈ,ਜ਼ਿਕਰਯੋਗ ਹੈ ਕਿ ਕਾਂਗਰਸ ਤੋਂ ਅਸਤੀਫਾ ਦਿੰਦਿਆਂ ਸੁਖਜਿੰਦਰ ਲਾਲੀ ਨੇ ਕਿਹਾ ਸੀ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ,ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ,ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ (Assembly Elections) ਲੜਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਸੀ ਕਿ ਚੋਣਾਂ ਦਾ ਸਮਾਂ ਆਉਣ ‘ਤੇ ਇਸ ਬਾਰੇ ਫੈਸਲਾ ਲਿਆ ਜਾਵੇਗਾ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow