Chandigarh,1 January-2022, (AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਅੱਜ ਆਪਣੀ ਸਰਕਾਰ ਦੇ 100 ਦਿਨਾਂ ਦੇ ਕਾਰਜਕਾਲ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ,ਇਸ ਦੌਰਾਨ ਉਹਨਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ,ਇਸ ਦੌਰਾਨ ਉਹਨਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor of Punjab Banwari Lal Purohit) ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੈਬਨਿਟ ਵੱਲੋਂ ਪਾਸ ਕੀਤੀ ਗੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਫਾਈਲ ਰਾਜਪਾਲ ਨੇ ਆਪਣੇ ਕੋਲ ਰੱਖੀ ਹੋਈ ਹੈ,ਉਹਨਾਂ ਨੇ ਕਿਹਾ ਕਿ ਉਹ ਇੱਕ ਵਾਰ ਫਿਰ ਤੋਂ ਮੰਤਰੀਆਂ ਨਾਲ ਜਾ ਕੇ ਰਾਜਪਾਲ ਨੂੰ ਮਿਲਣਗੇ,ਇਸ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ 4 ਜਨਵਰੀ ਨੂੰ ਨੌਜਵਾਨਾਂ ਲਈ ਵੱਡਾ ਐਲਾਨ ਕਰਨ ਵਾਲੀ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow