CHANDIGARH,(AZAD SOCH NEWS):- Chandigarh Night Curfew: ਦੇਸ਼ ਵਿੱਚ ਕੋਰੋਨਾ ਵਾਇਰਸ (Corona Virus) ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ,ਕੋਰੋਨਾ ਦੇ ਵੱਧ ਰਹੇ ਮਾਮਲੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਤ ਦਾ ਕਰਫਿਊ (Night Curfew) ਲਗਾਉਣ ਦਾ ਫੈਸਲਾ ਕੀਤਾ ਹੈ,ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਨਾਈਟ ਕਰਫਿਊ (Night Curfew) ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ,ਦੱਸ ਦੇਈਏ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (Corona Virus) ਦੇ 90 ਹਜ਼ਾਰ 928 ਨਵੇਂ ਕੇਸ ਸਾਹਮਣੇ ਆਏ ਹਨ,ਇਸ ਦੇ ਨਾਲ ਹੀ 325 ਲੋਕਾਂ ਦੀ ਮੌਤ ਹੋ ਗਈ,ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਦੋ ਲੱਖ 85 ਹਜ਼ਾਰ 401 ਹੋ ਗਈ ਹੈ,ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 82 ਹਜ਼ਾਰ 876 ਹੋ ਗਈ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow