ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ,ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ

ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ,ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ

0

AZAD SOCH:-

AMRITSAR SAHIB,(AZAD SOCH NEWS):- ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Tenth Guru of The Sikhs Was Guru Gobind Singh Ji) ਦਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਵਸਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ,ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ,ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਜਲੌਅ ਸਜਾਏ ਗਏ,ਸੰਗਤਾਂ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ।

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼ਾਮ ਨੂੰ ਦੀਪਮਾਲਾ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਏਗੀ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ (Nagar Kirtan Sri Akal Takht Sahib) ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੀ ਪਰਿਕਰਮਾ ਕਰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਹੀ ਸਮਾਪਤ ਹੋਇਆ,ਇਸ ਪਾਵਨ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸੰਗਤਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੀਆਂ ਕੁਰਬਾਨੀਆਂ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।

ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਉਹਨਾਂ ਦੇਸ਼ ਅਤੇ ਕੌਮ ਤੋਂ ਆਪਣਾ ਪੂਰਾ ਸਰਬੰਸ ਵਾਰ ਦਿੱਤਾ ਪਰ ਇੱਕ ਵਾਰ ਵੀ ਆਪਣੇ ਮੂੰਹੋਂ ਸੀ ਨਹੀਂ ਕੀਤੀ,ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ,ਉਹਨਾਂ ਕਿਹਾ ਕਿ ਦਸਮ ਪਾਤਸ਼ਾਹ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ,ਜਿਸ ਤੋਂ ਸੇਧ ਲੈ ਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ,ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ,ਜਿਨ੍ਹਾਂ ਨੇ ਜਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ ਨੂੰ ਸਵੈਮਾਨ ਨਾਲ ਜੀਵਨ ਜੀਣ ਲਈ ਉਤਸ਼ਾਹਤ ਕੀਤਾ।

ਗਿਆਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਰਬੰਸ ਮਾਨਵਤਾ ਲਈ ਵਾਰ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਇਕ ਵਿਲੱਖਣ ਮਿਸਾਲ ਕਾਇਮ ਕੀਤੀ,ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ’ਤੇ ਚੱਲ ਕੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *