ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

6

AZAD SOCH:-

Mohali / Chandigarh,(AZAD SOCH NEWS):-   ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਈਆਂ,’ਆਪ’ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਮੁਹਾਲੀ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ, ਰਾਜਪੁਰਾ ਤੋਂ ‘ਆਪ’ ਉਮੀਦਵਾਰ ਨੀਨਾ ਮਿੱਤਲ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਕੀਤਾ ਗਿਆ,ਉਨ੍ਹਾਂ ਦਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਤਰਫ਼ ਤੋਂ ਪਾਰਟੀ ਵਿੱਚ ਸਵਾਗਤ ਕੀਤਾ ।

ਅੱਜ ਸੋਮਵਾਰ ਨੂੰ ਪਟਿਆਲਾ ਤੋਂ ਦਵਿੰਦਰ ਪਾਲ ਸਿੰਘ ਵਾਲੀਆ (ਸੇਵਾਮੁਕਤ ਏ.ਡੀ.ਸੀ.), ਅਮਲੋਹ ਤੋਂ ਹਰਪ੍ਰੀਤ ਸਿੰਘ (ਹਲਕਾ ਪ੍ਰਧਾਨ- ਵਾਈ.ਏ.ਡੀ), ਵਾਈ.ਐਸ. ਮੱਤਾ (ਸੇਵਾਮੁਕਤ ਜੱਜ), ਸ੍ਰੀ ਮੁਕਤਸਰ ਸਾਹਿਬ ਤੋਂ ਐਡਵੋਕੇਟ ਹਰਦੀਪ ਸਿੰਘ ਬਾਂਗਲ (ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ), ਲੁਧਿਆਣਾ ਤੋਂ ਗੁਰਦੀਪ ਸਿੰਘ (ਜ਼ਿਲ੍ਹਾ ਜਨਰਲ ਸਕੱਤਰ-ਐਸਏਡੀ), ਬਠਿੰਡਾ ਦਿਹਾਤੀ ਤੋਂ ਬਲਜਿੰਦਰ ਸਿੰਘ ਬੱਬੀ (ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ) ਅਤੇ ਮੁਹਾਲੀ ਤੋਂ ਸੋਹਣ ਸਿੰਘ ਬਾਵਾ (ਸਾਬਕਾ ਜ਼ਿਲ੍ਹਾ ਬਸਪਾ ਪ੍ਰਧਾਨ), ਫਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਬਲਕਾਰ ਸਿੰਘ (ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ), ਅਸ਼ੋਕ ਕੁਮਾਰ (ਜ਼ਿਲ੍ਹਾ ਪ੍ਰਧਾਨ ਲੋਕ ਸਵਰਾਜ ਪਾਰਟੀ), ਸਵਰਨ ਸਿੰਘ ਸੁਹਾਘੜੀ (ਜਨਰਲ ਸਕੱਤਰ ਜ਼ਿਲ੍ਹਾ ਕਿਸਾਨ ਸੈੱਲ), ਨੰਬਰਦਾਰ ਹਰਬੰਸ ਸਿੰਘ, ਵਿਸਾਖੀ ਰਾਮ ਨਬੀਪੁਰ

ਸਤਨਾਮ ਸਿੰਘ ਨਬੀਪੁਰ, ਐਡਵੋਕੇਟ ਗੁਰਦੀਪ ਬਿੰਬਰਾ (ਸਾਬਕਾ ਸੰਯੁਕਤ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ), ਐਡਵੋਕੇਟ ਸੰਦੀਪ ਬਰਾੜ ਅਤੇ ਐਡਵੋਕੇਟ ਸਤਵਿੰਦਰ ਮਾਨ (ਸਾਬਕਾ ਪ੍ਰਧਾਨ ਕੇ.ਜੀ.ਐਸ.ਯੂ ਚੰਡੀਗੜ੍ਹ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ,ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇੱਥੇ ਹੀ ਪੰਜਾਬ ਦਾ ਭਵਿੱਖ ਨਜ਼ਰ ਆਉਂਦਾ ਹੈ,ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਵੱਲੋਂ ਟੈਕਸ ਦੇਣ ਵਾਲਿਆਂ ਦੀ ਮਿਹਨਤ ਦੀ ਕਰੋੜਾਂ ਦੀ ਕਮਾਈ ਝੂਠੇ ਇਸ਼ਤਿਹਾਰਾਂ ’ਤੇ ਬਰਬਾਦ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 14 ਫ਼ਰਵਰੀ ਨੂੰ ਕਾਂਗਰਸ ਦੇ ਹਰ ਝੂਠ ਦਾ ਮੂੰਹ ਤੋੜਵਾਂ ਜਵਾਬ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ, ਕਿਉਂਕਿ ਇਨ੍ਹਾਂ (ਅਕਾਲੀ-ਭਾਜਪਾ) ਨੇ ਆਪਣੇ ਸਿਆਸੀ ਏਜੰਡੇ ਲਈ ਪੰਜਾਬ ਦੇ ਵੋਟਰਾਂ ਨੂੰ ਵੰਡਣ ਲਈ ਆਪਣੇ ਪਿਛਲੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦਾ ਇਸਤੇਮਾਲ ਕੀਤਾ ਹੈ। ਸਾਲ 1986 ਵਿੱਚ ਨਕੋਦਰ ਅਤੇ 2015 ਵਿੱਚ ਬਰਾਗੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਇਸ ਦੀਆਂ ਉਦਾਹਰਣਾਂ ਹਨ,ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਆਮ ਆਦਮੀ ਪਾਰਟੀ ਵੱਲੋਂ ‘ਡਬਲ ਡੀਲ’ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ  ਕਰਦਿਆਂ ਚੀਮਾ ਨੇ ਕਿਹਾ ਕਿ ਕੁਝ ਲੋਕ ਰਾਜਨੀਤੀ ਵਿੱਚ ਨਿੱਜੀ ਅਤੇ ਸੁਆਰਥੀ ਏਜੰਡੇ ਰੱਖਦੇ ਹਨ ਅਤੇ ਜਦੋਂ ਉਨ੍ਹਾਂ ਦੇ ਮਨਸੂਬੇ ਫੇਲ੍ਹ ਹੋ ਜਾਂਦੇ ਹਨ ਤਾਂ ਉਹ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ।

ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਨੇ 80 ਫੀਸਦੀ ਟਿਕਟਾਂ ਆਪਣੇ ਕੋਰ ਵਾਲੰਟੀਅਰਾਂ ਨੂੰ ਦਿੱਤੀਆਂ ਹਨ ਅਤੇ ਅਜਿਹਾ ਕਰਨ ਵਾਲੀ ਕੇਵਲ ‘ਆਪ’ ਪਾਰਟੀ ਹੈ,ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਪੁਲਿਸ ਦੇ ਤਬਾਦਲਿਆਂ ਦੀਆਂ ਖ਼ਬਰਾਂ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਚੀਮਾ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਹੋਇਆ ਹੈ ਤਾਂ ‘ਆਪ’ ਉੱਚ ਪੱਧਰੀ ਜਾਂਚ ਦੀ ਮੰਗ ਕਰਦੀ ਹੈ ਅਤੇ ਇਸ ਵਿਚ ਸ਼ਾਮਲ ਸਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ,ਹਰਪਾਲ ਚੀਮਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ ਕਿਉਂਕਿ ਲੋਕਾਂ ਦੀ ਸਿਹਤ ‘ਆਪ’ ਲਈ ਸਭ ਤੋਂ ਵੱਡੀ ਤਰਜੀਹ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow
Leave a Reply

Your email address will not be published. Required fields are marked *