ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ ਸੁਰੂ ਕੀਤਾ

ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ ਸੁਰੂ ਕੀਤਾ

0

AZAD SOCH:-

Chandigarh,(AZAD SOCH NEWS):- ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ ਸੁਰੂ ਕੀਤਾ,ਚੋਣ ਕਮਿਸ਼ਨ ਦੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ  ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਖਰੜ ਤੋਂ ‘ਆਪ’ ਉਮੀਦਵਾਰ ਅਨਮੋਲ ਗਗਨ ਮਾਨ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਲਈ ਪਾਰਟੀ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ।

ਖਰੜ ਦੇ ਪਿੰਡ ਖਾਨਪੁਰ ਵਿੱਚ ਲੋਕਾਂ ਨੇ ਥਾਂ-ਥਾਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਬਜ਼ੁਰਗਾਂ ਨੇ ਚੋਣਾਂ ਵਿੱਚ ਜਿੱਤ ਲਈ ਕੇਜਰੀਵਾਲ ਨੂੰ ਅਸ਼ੀਰਵਾਦ ਦਿੰਦੇ ਹੋਏ ਸ਼ੁਭ ਕਾਮਨਾਵਾਂ ਦਿੱਤੀਆਂ,ਇਸ ਮੌਕੇ ਕੇਜਰੀਵਾਲ ਨੇ ‘ਆਪ’ ਪਾਰਟੀ ਦੀਆਂ ਯੋਜਨਾਵਾਂ ਅਤੇ ਗਰੰਟੀਆਂ ਨਾਲ ਸਬੰਧਤ ਪੈਂਫਲੇਟ ਲੋਕਾਂ ਨੂੰ ਵੰਡੇ ਅਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ‘ਤੇ ਸੁਰਜੀਤ ਬਣਾਉਣ, ਸੂਬੇ ਵਿੱਚ ਅਮਨ-ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ,ਕੇਜਰੀਵਾਲ ਨੇ ਖਰੜ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨਮੋਲ ਗਗਨ ਮਾਨ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ‘ਡੋਰ-ਟੂ-ਡੋਰ’ ਆਮ ਆਦਮੀ ਪਾਰਟੀ ਦੀਆਂ ਮਨਪਸੰਦ ਸਕੀਮਾਂ ਵਿੱਚੋਂ ਇੱਕ ਹੈ।

ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ

ਲੋਕਾਂ ਦੀ ਸਹੂਲਤ ਲਈ ਦਿੱਲੀ ਸਰਕਾਰ ਨੇ ‘ਡੋਰ ਸਟੈਪ ਡਿਲੀਵਰੀ ਫਾਰ ਸਰਵਿਸਿਜ਼’ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਸਰਕਾਰੀ ਕਰਮਚਾਰੀ ਲੋਕਾਂ ਦੇ ਘਰ ਜਾਕੇ ਉਨਾਂ ਦਾ ਕੰਮ ਕਰਕੇ ਦਿੰਦੇ ਹਨ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ।ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ,ਸਾਡੇ ਵਿਧਾਇਕ ਅਤੇ ਮੰਤਰੀ ਸਾਧਾਰਨ ਪਰਿਵਾਰਾਂ ਤੋਂ ਆਉਂਦੇ ਹਨ,ਇਸੇ ਲਈ ਉਨਾਂ ਨੂੰ ਆਮ ਲੋਕਾਂ ਦੇ ਦੁੱਖ-ਦਰਦ ਦੀ ਪੂਰੀ ਸਮਝ ਹੈ,ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਸੇਸ ਲੋਕ ਜਿਵੇਂ ਕਿ ਮੰਤਰੀ ਅਤੇ ਅਫ਼ਸਰਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਆਮ ਲੋਕਾਂ ਨੂੰ ਵੀ ਉਪਲਬਧ ਕਰਵਾਈਆਂ ਜਾਣਗੀਆਂ,ਉਨ੍ਹਾਂ ਕਿਹਾ ਕਿ ‘ਆਪ’ ਦਾ ਮਕਸਦ ਦੇਸ਼ ਦੇ ਹਰ ‘ਆਮ’ ਆਦਮੀ ਨੂੰ ‘ਖ਼ਾਸ’ ਬਣਾਉਣਾ ਹੈ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *