CHANDIGARH,(AZAD SOCH NEWS):- ਪੰਜਾਬ ਵਿਚ ਚੋਣ ਜ਼ਾਬਤਾ ਲੱਗ ਚੁੱਕਾ ਹੈ,14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ 10 ਮਾਰਚ ਨੂੰ ਨਤੀਜੇ ਆਉਣਗੇ ਹਨ,ਇਸੇ ਦਰਮਿਆਨ ਉਮੀਦਵਾਰਾਂ ਦਾ ਇੱਕ ਤੋਂ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ,ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ,ਉਨ੍ਹਾਂ ਨੇ ਚੰਡੀਗੜ੍ਹ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ,ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਸਵਿੰਦਰ ਸਿੰਘ ਦਾ ਭਾਜਪਾ ਵਿਚ ਸਾਮਲ ਹੋਣਾ ਕਾਂਗਰਸ ਲਈ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ,ਅਸ਼ਵਨੀ ਸ਼ਰਮਾ ਸਣੇ ਕਈ ਵੱਡੇ ਨੇਤਾ ਮੌਕੇ ਉਤੇ ਮੌਜੂਦ ਸਨ,ਭਾਜਪਾ ਵੱਲੋਂ ਪੰਜਾਬ ਵਿਚ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ,ਕਈ ਹੋਰ ਵੱਡੇ ਚਿਹਰੇ ਵੀ ਭਾਜਪਾ ਵਿਚ ਸ਼ਾਮਿਲ ਹੋਏ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow