Punjab Assembly Elections 2022: ਕਾਂਗਰਸ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ Punjab Assembly Elections 2022: ਕਾਂਗਰਸ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Assembly Elections 2022: Congress to release first list of candidates today, some Rajya Sabha members will also contest

Punjab Assembly Elections 2022: ਕਾਂਗਰਸ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ,ਕੁਝ ਰਾਜ ਸਭਾ ਮੈਂਬਰ ਵੀ ਚੋਣ ਲੜਨਗੇ

1

AZAD SOCH:-

Chandigarh,(AZAD SOCH NEWS):- ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ,ਕਾਂਗਰਸ ਨੇ 14 ਫਰਵਰੀ ਨੂੰ ਇਕ ਪੜਾਅ ਦੀ ਵੋਟਿੰਗ ਲਈ ਆਪਣੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਪਹਿਲੀ ਸੂਚੀ ਵਿੱਚ 80 ਉਮੀਦਵਾਰਾਂ ਦਾ ਐਲਾਨ ਸੰਭਵ
ਸੂਤਰਾਂ ਅਨੁਸਾਰ ਅੱਜ (13 ਜਨਵਰੀ) ਭਾਵ ਲੋਹੜੀ ਦੇ ਸ਼ੁਭ ਦਿਹਾੜੇ ‘ਤੇ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦੇਰ ਸ਼ਾਮ ਜਾਰੀ ਕਰ ਸਕਦੀ ਹੈ,ਪਹਿਲੀ ਸੂਚੀ ‘ਚ ਕਰੀਬ 80 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਸੰਭਵ ਹੈ।

ਰਾਜ ਸਭਾ ਦੇ ਸੰਸਦ ਮੈਂਬਰ ਚੋਣ ਲੜ ਸਕਦੇ ਹਨ
ਕਾਂਗਰਸ ਪਾਰਟੀ ਨਾਲ ਜੁੜੇ ਸੂਤਰਾਂ ਅਨੁਸਾਰ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜ ਸਭਾ ਦੇ ਕੁਝ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ ਅਤੇ ਉਨ੍ਹਾਂ ਨੂੰ ਚੋਣ ਲੜਾਇਆ ਜਾ ਸਕਦਾ ਹੈ।

ਪੰਜਾਬ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ
ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ,ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਪੰਜਾਬ ਦੇ ਰਾਜ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਹੋਏ ਕੋਰੋਨਾ ਪਾਜ਼ੀਟਿਵ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *