Punjab Police ਦੀ ਵੱਡੀ ਕਾਰਵਾਈ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ,2.5 ਕਿਲੋ Punjab Police ਦੀ ਵੱਡੀ ਕਾਰਵਾਈ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ,2.5 ਕਿਲੋ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Police ਦੀ ਵੱਡੀ ਕਾਰਵਾਈ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ,2.5 ਕਿਲੋ RDX ਸਣੇ 12 ਜ਼ਿੰਦਾ ਕਾਰਤੂਸ ਬਰਾਮਦ

Punjab Police ਦੀ ਵੱਡੀ ਕਾਰਵਾਈ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ,2.5 ਕਿਲੋ RDX ਸਣੇ 12 ਜ਼ਿੰਦਾ ਕਾਰਤੂਸ ਬਰਾਮਦ

0

AZAD SOCH:-

Chandigarh,(AZAD SOCH NEWS):- ਪੰਜਾਬ ਪੁਲਿਸ (Punjab Police) ਨੇ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ,ਪੁਲਿਸ ਨੇ 2.5 ਕਿਲੋਗ੍ਰਾਮ RDX, ਇੱਕ ਡੈਟੋਨੇਟਰ,ਕੋਡੈਕਸ ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, 1 AK 47 ਅਸਾਲਟ ਰਾਈਫਲ ਦੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। DGP ਪੰਜਾਬ ਵੀਕੇ ਭਾਵਰਾ ਨੇ ਇਸ ਦੀ ਜਾਣਕਾਰੀ ਦਿੱਤੀ,ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਪਠਾਨਕੋਟ ਵਿੱਚ ਹਾਲ ਹੀ ਵਿੱਚ ਵਾਪਰੇ ਗ੍ਰੇਨੇਡ ਹਮਲਿਆਂ ਦੀਆਂ ਦੋ ਘਟਨਾਵਾਂ ਦਾ ਮੁੱਖ ਮੁਲਜ਼ਮ ਗੁਰਦਾਸਪੁਰ ਦੇ ਪਿੰਡ ਲਖਨਪਾਲ ਦੇ ਰਹਿਣ ਵਾਲੇ ਮੁਲਜ਼ਮ ਅਮਨਦੀਪ ਕੁਮਾਰ ਉਰਫ਼ ਮੰਤਰੀ ਦੇ ਖੁਲਾਸੇ ‘ਤੇ ਕੀਤੀ ਗਈ ਹੈ।

Punjab Congress ਟਿਕਟ ਨੂੰ ਲੈ ਕੇ ਛਿੜਿਆ ਵਿਵਾਦ,70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ ਅੱਜ

ਦੱਸ ਦੇਈਏ ਕਿ ਅਮਨਦੀਪ ਉਰਫ ਮੰਤਰੀ ਸੋਮਵਾਰ ਨੂੰ ਐੱਸਬੀਐੱਸ ਨਗਰ ਪੁਲਿਸ (SBS Municipal Police) ਵੱਲੋਂ ਗ੍ਰਿਫਤਾਰ ਕੀਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (International Sikh Youth Federation)( ISYF) ਦੇ ਛੇ ਸੰਚਾਲਕਾਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਪਠਾਨਕੋਟ ਆਰਮੀ ਕੈਂਪ ਸਮੇਤ ਪਠਾਨਕੋਟ ਵਿੱਚ ਦੋ ਗ੍ਰਨੇਡ ਹਮਲੇ ਕਰਨ ਦੀ ਗੱਲ ਕਬੂਲ ਕੀਤੀ ਸੀ,ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹੈਂਡ ਗ੍ਰੇਨੇਡ (86 ਪੀ), ਇੱਕ ਪਿਸਤੌਲ (9 ਐਮਐਮ), ਇੱਕ ਰਾਈਫਲ (30 ਬੋਰ) ਦੇ ਨਾਲ-ਨਾਲ ਜ਼ਿੰਦਾ ਗੋਲੀਆਂ ਅਤੇ ਮੈਗਜ਼ੀਨ ਵੀ ਬਰਾਮਦ ਕੀਤੇ ਸੀ।

ਐੱਸਐੱਸਪੀ ਐਸਬੀਐਸ ਨਗਰ ਕੰਵਰਦੀਪ ਕੌਰ (SSP SBS Nagar Kanwardeep Kaur) ਨੇ ਦੱਸਿਆ ਕਿ ਅਮਨਦੀਪ ਦੇ ਖੁਲਾਸੇ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਟੀਮਾਂ ਭੇਜੀਆਂ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਹੈ, ਜਿਸ ਦੀ ਵਰਤੋਂ ਅਮਨਦੀਪ ਅਨੁਸਾਰ ਆਈਈਡੀਜ਼ ਬਣਾਉਣ ਲਈ ਕੀਤੀ ਜਾਣੀ ਸੀ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *