ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਮਾਨ ਆਮ ਆਦਮੀ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਮਾਨ ਆਮ ਆਦਮੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Former Congress MLA Joginder Singh Mann joins Aam Aadmi Party

ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

1

AZAD SOCH:-

Chandigarh,(AZAD SOCH NEWS):- ਵਿਧਾਨ ਸਭਾ ਚੋਣਾਂ (Assembly Elections) ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਹਲਚਲ ਤੇਜ਼ ਹੋ ਰਹੀ ਹੈ,ਇਸ ਦੇ ਚਲਦਿਆਂ ਬੀਤੇ ਦਿਨ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ (Joginder Singh Mann Aam Aadmi Party) ਵਿਚ ਸ਼ਾਮਲ ਹੋ ਗਏ ਹਨ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਅਤੇ ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ (Co-Incharge Raghav Chadha) ਨੇ ਉਹਨਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਦੱਸ ਦੇਈਏ ਕਿ ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ (Scheduled Caste (SC) Communities) ਦੇ ਆਗੂ ਬਹੁ-ਕਰੋੜੀ ਪੋਸਟ ਮੈਟ੍ਰਿਕ ਐਸਸੀ ਵਜ਼ੀਫ਼ਾ ਘੁਟਾਲੇ (Multi-Crore Post-Matric SC Scholarship Scam) ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਨਾ ਦੇਣ ਕਾਰਨ ਕਾਂਗਰਸ ਸਰਕਾਰ ਤੋਂ ਨਾਰਾਜ਼ ਹਨ,ਉਹਨਾਂ ਨੇ ਬੀਤੇ ਦਿਨ ਹੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (Punjab Agro Industries Corporation) ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਜੋਗਿੰਦਰ ਮਾਨ ਕਰੀਬ 50 ਸਾਲ ਤੋਂ ਪਾਰਟੀ ਦੇ ਨਾਲ ਸਨ,ਉਹ 1985, 1992 ਤੇ 2002 ‘ਚ ਫਗਵਾੜਾ ਤੋਂ ਵਿਧਾਇਕ ਰਹੇ ਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਮੰਤਰੀ ਰਹੇ ਸਨ।

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *