CHANDIGARH,(DHURI,AZAD SOCH NEWS):- Punjab Elections 2022 Dhuri: ਆਮ ਆਦਮੀ ਪਾਰਟੀ (Aam Aadmi Party) ਨੇ ਬੀਤੇ ਦਿਨੀ ਭਗਵੰਤ ਮਾਨ (Bhagwant Mann) ਨੂੰ ਆਪਣਾ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਸੀ,ਇਸ ਦੌਰਾਨ ਅੱਜ ਵੱਡਾ ਐਲਾਨ ਕਰਦਿਆਂ ਪਾਰਟੀ ਨੇ ਭਗਵੰਤ ਮਾਨ ਨੂੰ ਧੂਰੀ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ,ਦੱਸ ਦੇਈਏ ਕਿ ਧੂਰੀ ਵਿਧਾਨ ਸਭਾ ਸੀਟ ਭਗਵੰਤ ਮਾਨ (Dhuri Assembly Seat Bhagwant Mann) ਦੇ ਲੋਕ ਸਭਾ ਹਲਕੇ ਸੰਗਰੂਰ (Sangrur) ਦੇ ਅਧੀਨ ਹੀ ਆਉਂਦੀ ਹੈ।
ਧੂਰੀ ਹਲਕਾ ਪੰਜਾਬ ਦੇ ਮਾਲਵਾ ਬੈਲਟ ਹਿੱਸੇ ਵਿੱਚ ਆਉਂਦਾ ਹੈ ਅਤੇ ਸਭ ਤੋਂ ਵੱਧ ਵਿਧਾਨ ਸਭਾ ਸੀਟਾਂ ਵੀ ਇਸੇ ਬੈਲਟ (Belt) ਵਿੱਚ ਹਨ,ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਪੰਜਾਬ ਇਕਾਈ ਦੇ ਮੁਖੀ ਤੇ ਸੰਸਦ ਮੈਂਬਰ ਭਗਵੰਤ ਮਾਨ (MP Bhagwant Mann) ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਵੀ ਹੋਣਗੇ।
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ‘ਚ ਇਸ ਦਾ ਐਲਾਨ ਕੀਤਾ ਹੈ,ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਹਲਕੇ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ,ਸੰਗਰੂਰ (Sangrur) ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ‘ਚੋਂ ਇੱਕ ਧੂਰੀ ਵਿਧਾਨ ਸਭਾ ਸੀਟ (Dhuri Assembly Seat) ਤੋਂ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ (Dalveer Singh Goldie) ਨੇ ਜਿੱਤ ਹਾਸਿਲ ਕੀਤੀ ਸੀ,ਗੋਲਡੀ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਜੱਸੀ ਸੇਖੋਂ ਨੂੰ 2811 ਵੋਟਾਂ ਨਾਲ ਹਰਾਇਆ ਸੀ,ਜਦਕਿ ਇਸ ਵਾਰ ਇਸ ਹਲਕੇ ਤੋਂ ਭਗਵੰਤ ਮਾਨ ਖੁਦ ਉਮੀਦਵਾਰ ਹੋਣਗੇ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow