Batala,(AZAD SOCH NEWS):- ਬਟਾਲਾ ਦੇ ਨੇੜਲੇ ਪਿੰਡ ਧਾਰੀਵਾਲ ਭੋਜਾ ਵਿਖੇ ਗੁਰਦੁਆਰਾ ਸਾਹਿਬ (Gurdwara Sahib) ਅੰਦਰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪਿੰਡ ਵਾਸੀਆਂ ਅਤੇ ਇਲਾਕੇ ਦੀ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ,ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਦੀ ਸ਼ਾਮ ਨੂੰ ਜਦੋਂ ਪਿੰਡ ਦੀ ਇਕ ਬੀਬੀ ਸੁਖਚੈਨ ਕੌਰ ਪਤਨੀ ਦਲਵਿੰਦਰ ਸਿੰਘ ਰਹਿਰਾਸ ਸਾਹਿਬ ਵੇਲੇ ਗੁਰਦੁਆਰਾ ਸਾਹਿਬ (Gurdwara Sahib) ਪਹੁੰਚੇ ਸਨ,ਜਦੋਂ ਉਹਨਾਂ ਨੇ ਗੁਰਦੁਆਰਾ ਸਾਹਿਬ (Gurdwara Sahib) ਦੇ ਹਾਲ ਦਾ ਅੰਦਰਲਾ ਹਿੱਸਾ ਵੇਖਿਆ ਤਾਂ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦਾ ਪਾਵਨ ਸਰੂਪ ਅਗਨ ਭੇਟ ਹੋ ਚੁੱਕਿਆ ਸੀ।
ਇਸ ਤੋਂ ਇਲਾਵਾ ਹੋਰ ਨੇੜੇ ਪਈ ਸਮੱਗਰੀ ਅਤੇ ਗੁਟਕਾ ਸਾਹਿਬ (Gutka Sahib) ਵੀ ਅਗਨ ਭੇਟ ਹੋ ਚੁੱਕੇ ਸਨ,ਇਸ ਉਪਰੰਤ ਬੀਬੀ ਸੁਖਚੈਨ ਕੌਰ ਨੇ ਇਸ ਘਟਨਾ ਦੀ ਸੂਚਨਾ ਪਿੰਡ ਵਾਸੀਆਂ ਨੂੰ ਦਿੱਤੀ,ਜਿਸ ਤੋਂ ਬਾਅਦ ਜਥੇਦਾਰ ਗੁਰਮੁਖ ਸਿੰਘ ਸੁਖਦੇਵ ਸਿੰਘ ਮਾਸਟਰ ਦਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਤੁਰੰਤ ਸੰਗਤ ਸਮੇਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ,ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਅਧਿਕਾਰੀਆਂ ਨੂੰ ਦਿੱਤੀ ਅਤੇ ਇਸ ਤੋਂ ਇਲਾਵਾ ਥਾਣਾ ਸੇਖਵਾਂ ਦੀ ਪੁਲਿਸ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ।

ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ (Gurdwara Burj Sahib Dhariwal) ਤੋਂ ਮੈਨੇਜਰ ਸੰਤੋਖ ਸਿੰਘ ਅਤੇ ਹੈਡ ਗ੍ਰੰਥੀ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਗੁਰਦੁਆਰਾ ਸਾਹਿਬਟਾਲਾ ਵਿਖੇ ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ,ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਹੋਇਆ ਅਗਨ ਭੇਟਬ ਪਹੁੰਚੇ,ਜਿੱਥੇ ਉਹਨਾਂ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਖੁਸ਼ਕਿਸਮਤੀ ਨਾਲ ਬਚੇ ਹੋਏ ਤਿੰਨ ਸਰੂਪਾਂ ਨੂੰ ਮਰਿਆਦਾ ਅਨੁਸਾਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ (Gurdwara Burj Sahib Dhariwal) ਵਿਖੇ ਪਹੁੰਚਾਇਆ,ਗੱਲਬਾਤ ਕਰਦੇ ਹੋਏ ਗੁਰਦੁਆਰਾ ਬੁਰਜ ਸਾਹਿਬ (Gurdwara Burj Sahib) ਦੇ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਅਨੁਸਾਰ ਅਤੇ ਮੌਕੇ ਦੇ ਹਾਲਾਤਾਂ ਅਨੁਸਾਰ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ (Short Circuit) ਕਾਰਨ ਲੱਗੀ ਜਾਪਦੀ ਹੈ।
ਉਹਨਾਂ ਕਿਹਾ ਕਿ ਉਹਨਾਂ ਦੀ ਟੀਮ ਵੱਲੋਂ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ,ਇਸ ਮੌਕੇ ਥਾਣਾ ਸੇਖਵਾਂ ਦੇ ਮੁਖੀ ਕਿਰਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਟੀਮ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਹੈ,ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਤਫਤੀਸ਼ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow