CHANDIGARH,(AZAD SOCH NEWS):- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu) ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ,ਇਸਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਦਿੱਤੀ ਹੈ,ਉਨ੍ਹਾਂ ਦਾ ਕਹਿਣਾ ਹੈ,ਕਿ ਜਲਦੀ ਠੀਕ ਹੋਣ ਲਈ ਅਰਦਾਸ ਕੀਤੀ ਹੈ,ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਕਿਹਾ ਕਿ ਮੇਰੀ ਪਤਨੀ ਪਿਛਲੇ 2 ਦਿਨਾਂ ਤੋਂ ਬਿਮਾਰ ਚੱਲ ਰਹੇ ਹਨ,ਜਿਨ੍ਹਾਂ ਨੂੰ ਬੀਤੇ ਕੱਲ੍ਹ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ,ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ਵਿਚ ਆਪ੍ਰੇਸ਼ਨ ਹੋਵੇਗਾ,ਉਨ੍ਹਾਂ ਨੇ ਲਿਖਿਆ ਹੈ ਕਿ ਜਲਦੀ ਠੀਕ ਹੋਣ ਲਈ ਅਰਦਾਸ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow