CHANDIGARH,(AZAD SOCH NEWS):- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal, Rural Development and Panchayat Minister, Punjab) ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤਰਨਤਾਰਨ ਦੇ ਬਲਾਕ ਵਲਟੋਹਾ ਦੇ ਬੀਡੀਪੀਓ ਲਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ,ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ, “ਲਾਲ ਸਿੰਘ, ਐਸ.ਈ.ਪੀ.ਓ. ਉਸ ਸਮੇਂ ਚਾਰਜ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ,ਵਲਟੋਹਾ (ਤਰਨਤਾਰਨ) ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ,ਮੁਅੱਤਲੀ ਸਮੇਂ ਦੌਰਾਨ ਕਰਮਚਾਰੀ ਨੂੰ ਗੁਜ਼ਾਰਾ ਭੱਤਾ ਇਸ ਸ਼ਰਤ ਤੇ ਦਿੱਤਾ ਜਾਵੇ ਕਿ ਉਹ ਇਹ ਸਰਟੀਫਿਕੇਟ ਪੇਸ਼ ਕਰੇਗਾ ਕਿ ਇਸ ਸਮੇਂ ਕੋਈ ਨੌਕਰੀ ਜਾਂ ਹੋਰ ਕੰਮ ਨਹੀਂ ਕਰ ਰਿਹਾ ਹੈ”,ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ (Panchayat Minister Kuldeep Dhaliwal) ਨੇ ਕਿਹਾ ਕਿ ਮਾਨ ਸਰਕਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ,ਉਹਨਾਂ ਕਿਹਾ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ,ਚਾਹੇ ਉਹ ਕਿੰਨਾ ਵੀ ਵੱਡਾ ਅਫ਼ਸਰ ਕਿਉਂ ਨਹੀਂ ਹੋਵੇਗਾ,ਉਹਨਾਂ ਦੱਸਿਆ ਕਿ ਵਿਭਾਗ ਨੂੰ ਲਾਲ ਸਿੰਘ ਖ਼ਿਲਾਫ਼ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow