ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ
BREAKING NEWS
Search
Your browser is not supported for the Live Clock Timer, please visit the Support Center for support.
Your browser is not supported for the Live Clock Timer, please visit the Support Center for support.

Live Clock Date

Your browser is not supported for the Live Clock Timer, please visit the Support Center for support.
Punjab Chief Minister Bhagwant Mann's direct warning to squatters

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ

2

AZAD SOCH:-

CHANDIGARH,(AZAD SOCH NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਹੈ,ਭਗਵੰਤ ਮਾਨ ਵਲੋਂ ਇਕ ਟਵੀਟ ਕਰਕੇ ਕਿਹਾ ਗਿਆ ਹੈ,ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ’ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਹਨ,ਭਾਵੇਂ ਉਹ ਰਾਜਨੀਤਕ ਵਿਅਕਤੀ ਹਨ ਜਾਂ ਅਫਸਰ ਜਾਂ ਫੇਰ ਕੋਈ ਰਸੂਖਦਾਰ ਵਿਅਕਤੀ ਹੋਣ,ਉਨ੍ਹਾਂ ਵਿਅਕਤੀਆਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਉਹ ਆਪਣੇ ਨਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ, ਨਹੀਂ ਤਾਂ ਪੁਰਾਣੇ ਖਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਹਨ। 

CM Bhagwant mann ultimatum

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਹਰੇਕ ਜ਼ਿਲ੍ਹੇ ’ਚ ਸਿੰਗਲ ਵਿੰਡੋ ਸਥਾਪਤ ਕਰਨ ਦਾ ਐਲਾਨ ਕੀਤਾ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਚੰਡੀਗੜ੍ਹ ਵਿਚ ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿੰਗਲ ਵਿੰਡੋਜ਼ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਫੌਰੀ,ਨਿਰਵਿਘਨ ਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ।

ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿਚ ਸਿੰਗਲ ਵਿੰਡੋਜ਼ ਸਥਾਪਤ ਹੋਣ ਨਾਲ ਉਦਯੋਗਪਤੀਆਂ ਨੂੰ ਦਫ਼ਤਰਾਂ ਵਿਚ ਭੱਜ-ਦੌੜ ਕਰਨ ਤੋਂ ਬਿਨਾਂ ਹੀ ਪ੍ਰਵਾਨਗੀਆਂ ਪ੍ਰਾਪਤ ਹੋ ਸਕਣਗੀਆਂ,ਜਿਸ ਨਾਲ ਉਨ੍ਹਾਂ ਦਾ ਸਮਾਂ,ਪੈਸਾ ਤੇ ਊਰਜਾ ਦੀ ਬੱਚਤ ਹੋਵੇਗੀ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਤੇ ਉੱਦਮੀਆਂ ਨੂੰ ਵੱਡੀ ਪੱਧਰ ’ਤੇ ਸਹੂਲਤ ਦੇਣ ਲਈ ਵਚਨਬੱਧ ਹੈ। 

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ Update ਲਈ Facebook Page Like ਅਤੇ Twitter Follow




Leave a Reply

Your email address will not be published. Required fields are marked *